ਸਾਬਕਾ ਐਸ. ਐਚ. ਓ. ਨਾਗਰਾ ਤਿੰਨ ਦਿਨ ਪੁਲਸ ਰਿਮਾਂਡ ‘ਤੇ

0
31
S. H. O. Nagra

ਟਾਂਡਾ ਉੜਮੁੜ, 18 ਜੁਲਾਈ 2026 : ਪੰਜਾਬ ਜਿਲਾ ਹੁਸਿਆਰਪੁਰ (District Hoshiarpur) ਦੇ ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ (Gurinderjit Singh Nagra) ਦਾ ਅਦਾਲਤ ਵਲੋਂ ਤਿੰਨ ਦਿਨਾਂ ਦਾ ਪੁਲਸ ਰਿਮਾਂਡ (Police remand) ਦਿੱਤਾ ਗਿਆ ਹੈ ।

ਕਿਸ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ

ਮਿਲੀ ਜਾਣਕਾਰੀ ਅਨੁਸਾਰ ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (Former police chief) ਗੁਰਿੰਦਰਜੀਤ ਸਿੰਘ ਨਾਗਰਾ ਦਾ ਜਿਸਨੂੰ ਅੱਜ ਹੀ ਗ੍ਰਿ਼ਫ਼ਤਾਰ ਕੀਤਾ ਗਿਆ ਸੀ ਨੂੰ ਜਦੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅਦਾਲਤ ਵਲੋਂ ਨਾਗਰਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐਸ. ਪੀ. (ਦਿਹਾਤੀ) ਜਲੰਧਰ ਦੀ ਰਿਪੋਰਟ ਵਿਚ ਦੋਸ਼ੀ ਪਾਇਆ ਗਿਆ ਸੀ ।

ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਲਈ ਵਸੂਲੀ ਗਈ ਸੀ ਫਿਰੌਤੀ

ਦੋਸ਼ ਹੈ ਕਿ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਦੇ ਨਾਂਅ ‘ਤੇ ਲਗਭਗ 4 ਕਰੋੜ ਰੁਪਏ ਦੀ ਜ਼ਬਰੀ ਵਸੂਲੀ ਕੀਤੀ ਗਈ । ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫ. ਆਈ. ਆਰ. ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ । ਉੱਧਰ ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਠੋਸ ਸਬੂਤਾਂ ਅਤੇ ਤੱਥਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here