ਆਮ ਆਦਮੀ ਪਾਰਟੀ ਦੇ ਸਰਪੰਚ ਦਾ ਹਮਲਾਵਰਾਂ ਨੇ ਕੀਤਾ ਕਤਲ

0
172
Sarpanch Murder

ਹੁਸਿ਼ਆਰਪੁਰ, 22 ਜੁਲਾਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਆਨੰਦਗੜ੍ਹ ਵਿਖੇ ਬੀਤੀ ਰਾਤ ਕੁੱਝ ਵਿਅਕਤੀਆਂ ਵਲੋਂ ‘ਆਪ’ ਦੇ ਸਰਪੰਚ ਦਾ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਸਰਪੰਚ

ਮਿਲੀ ਜਾਣਕਾਰੀ ਅਨੁਸਾਰ ਹੁਸਿ਼ਆਰਪੁਰ ਦੇ ਪਿੰਡ ਆਨੰਦਗੜ੍ਹ (Village Anandgarh) ਵਿਖੇ ਜੋ ਬੀਤੀ ਰਾਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੌਜੂਦਾ ਸਰਪੰਚ ਨੂੰ ਗੱਡੀ ਹੇਠਾਂ ਦਰੜ ਕੇ ਅਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਸਤਪਾਲ ਸਿੰਘ ਮਿੰਟਾ (Satpal Singh Minta) ਦੇ ਤੌਰ ‘ਤੇ ਹੋਈ ਹੈ ।

ਕੀ ਜਾਣਕਾਰੀ ਸਰਪੰਚ ਦੇ ਪੁੱਤਰ ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਕੁੱਝ ਨੌਜਵਾਨਾਂ ਵਲੋ ਪਹਿਲਾਂ ਉਸਦੇ ਪਿਤਾ ਨੂੰ ਘਰ ਦੇ ਬਾਹਰੋਂ ਗੱਡੀ ਹਟਾਉਣ ਲਈ ਕਿਹਾ ਗਿਆ ਤੇ ਦੇਖਦੇ ਹੀ ਦੇਖਦੇ ਹਥਿਆਰਾਂ ਨਾਲ ਲੈਸ ਮੁਲਜਮ ਘਰ ਦੇ ਅੰਦਰ ਹੀ ਦਾਖਲ ਹੋ ਗਏ । ਉਨ੍ਹਾਂ ਦੱਸਿਆ ਕਿ ਜਦੋਂ ਉਸਦੇ ਸਰਪੰਚ ਪਿਤਾ ਬਾਹਰ ਆਏ ਤਾਂ ਇੱਕ `ਆਲਟੋ` ਕਾਰ ਸਵਾਰ ਨੌਜਵਾਨਾਂ ਨੇ ਉਸ ਉੱਪਰ ਗੱਡੀ ਚੜ੍ਹਾ ਦਿੱਤੀ । ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਉਸ ਦੇ ਪਿਤਾ ਉੱਪਰ ਗੱਡੀ ਚੜ੍ਹਾਈ, ਫਿਰ ਗੱਡੀ ਪਿੱਛੇ ਕੀਤੀ ਅਤੇ ਦੁਬਾਰਾ ਉਨ੍ਹਾਂ ਉੱਪਰ ਗੱਡੀ ਚੜ੍ਹਾ ਦਿੱਤੀ ।

ਕੀ ਦੱਸਿਆ ਡੀ. ਐਸ. ਪੀ.

ਡੀ. ਐਸ. ਪੀ. (D. S. P.) ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਇੱਕ-ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਪੰਚ ਦੀ ਹੱਤਿਆ ਉਸ ਦੇ ਉੱਪਰ ਗੱਡੀ ਚੜ੍ਹਾ ਕੇ ਕੀਤੀ ਗਈ ਸੀ । ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਜਾਰੀ ਹੈ ।

LEAVE A REPLY

Please enter your comment!
Please enter your name here