ਸਰਕਾਰ ਨੇ ਵੱਖ-ਵੱਖ ਸਮਾਜਿਕ ਸੁਰਖਿਆ ਸਕੀਮਾਂ ਤਹਿਤ ਕੀਤੇ ਕਰੋੜਾਂ ਜਾਰੀ

0
29
Baljeet kaur

ਚੰਡੀਗੜ੍ਹ 23 ਜੁਲਾਈ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਖ-ਵੱਖ ਸਮਾਜਿਕ ਸੁਰਖਿਆ ਸਕੀਮਾਂ ਤਹਿਤ ਕਰੋੜਾਂ ਰੁਪਏ ਜਾਰੀ ਕੀਤੇ ਹਨ ।

ਕਿੰਨੇ ਕਰੋੜ ਜਾਰੀ ਕੀਤੇ ਗਏ ਹਨ ਸਰਕਾਰ ਵਲੋਂ

ਮਿਲੀ ਜਾਣਕਾਰੀ ਅਨੁਸਾਰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਸਰਕਾਰ (Punjab Government) ਨੇ ਮੌਜੂਦਾ ਵਿੱਤੀ ਸਾਲ ਵਿੱਚ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਜਾਰੀ ਕੀਤੇ ਹਨ । ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰੇਕ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ ।

ਕਿੰਨੇ ਲੱਖ ਲਾਭਪਾਤਰੀ ਕਰ ਰਹੇ ਹਨ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਾਸਲ

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ 35.90 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ (Social Security Schemes) ਦਾ ਲਾਭ ਪ੍ਰਾਪਤ ਕਰ ਰਹੇ ਹਨ । ਵਿੱਤੀ ਸਾਲ 2026-27 ਦੌਰਾਨ ਇਨ੍ਹਾਂ ਸਕੀਮਾਂ ਤਹਿਤ ਸਹਾਇਤਾ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜਿਕ ਨਿਆਂ ਅਤੇ ਸੰਪੂਰਨ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ ।

ਬੁਢਾਪਾ ਪੈਨਸ਼ਨ ਯੋਜਨਾ ਤਹਿਤ ਕਿੰਨੇ ਲੱਖ ਬਜ਼ੁਰਗਾਂ ਨੂੰ ਪਹੁੰਚਿਆ ਦਾ ਲਾਭ

ਕੈਬਨਿਟ ਮੰਤਰੀ (Cabinet Minister) ਨੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 1,423.33 ਕਰੋੜ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗ ਨਾਗਰਿਕਾਂ ਨੂੰ ਲਾਭ ਪਹੁੰਚਿਆ ਹੈ । ਇਸ ਤੋਂ ਇਲਾਵਾ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ 727.40 ਕਰੋੜ ਜਾਰੀ ਕੀਤੇ ਗਏ ਹਨ, ਜਿਸ ਨਾਲ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਸਮੇਤ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ ।

ਵਿਭਾਗੀ ਅਧਿਕਾਰੀਆਂ ਨੂੰ ਕੀ ਹਦਾਇਤਾਂ ਕੀਤੀਆਂ ਗਈਆਂ ਹਨ

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਯੋਗ ਵਿਅਕਤੀ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਲਾਭਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਨੇ ਉਨ੍ਹਾਂ ਨੂੰ ਨਵੀਆਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਤਸਦੀਕ ਪ੍ਰਕਿਰਿਆ ਨੂੰ ਹੋਰ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਬਿਨਾਂ ਕਿਸੇ ਦੇਰੀ ਦੇ ਹਰੇਕ ਲੋੜਵੰਦ ਵਿਅਕਤੀ ਤੱਕ ਪਹੁੰਚ ਸਕਣ ।

ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਦੇ ਦਾਇਰੇ ਨੂੰ ਵਧਾਉਣ ਲਈ ਹੈ ਯਤਨਸ਼ੀਲ

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਦੇ ਦਾਇਰੇ ਨੂੰ ਹੋਰ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਹਰ ਯੋਗ ਨਾਗਰਿਕ ਨੂੰ ਸੁਰੱਖਿਆ, ਸਤਿਕਾਰ ਅਤੇ ਬਿਹਤਰ ਜੀਵਨ ਦਾ ਅਧਿਕਾਰ ਮਿਲ ਸਕੇ । ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਰਕਾਰ ਦੀ ਇਹ ਲੋਕ ਭਲਾਈ ਪਹਿਲਕਦਮੀ ‘ਰੰਗਲਾ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ ।

LEAVE A REPLY

Please enter your comment!
Please enter your name here