ਅੰਮ੍ਰਿਤਸਰ, 24 ਜੁਲਾਈ 2026 : ਪੰਜਾਬ ਪੁਲਸ (Punjab Police) ਨੇ ਨਸ਼ਾ ਸਮੱਗਲਿੰਗ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪਕੜੇ ਗਏ ਵਿਅਕਤੀਆਂ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਡਰੱਗ ਮਨੀ (Heroin and drug money) ਬਰਾਮਦ ਕੀਤੀ ਹੈ ।
ਕਿੰਨੀ ਡਰੱਗ ਮਨੀ ਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ
ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਦੋ ਵੱਖ-ਵੱਖ ਨਸ਼ਾ ਸਮੱਗਲਿੰਗ ਨੈਟਵਰਕਾਂ ਵਿਚ ਕੰਮ ਕਰ ਰਹੇ ਤਿੰਨ ਵਿਅਕਤੀਆਂ ਕੋਲੋਂ 32. 50 ਕਰੋੜ ਦੀ 6. 5 ਕਿਲੋ ਹੈਰੋਇਨ ਅਤੇ 9. 90 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ ।
ਕੌਣ ਕੌਣ ਹਨ ਗ੍ਰਿ਼ਫਤਾਰ ਕੀਤੇ ਗਏ ਵਿਅਕਤੀ
ਡੀ. ਜੀ. ਪੀ. ਪੰਜਾਬ (D. G. P. Punjab) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੱਚੀਵਿੰਡ ਨਿਵਾਸੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਅਤੇ ਅੰਮ੍ਰਿਤਸਰ ਦੇ ਰਈਆ ਨਿਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ । ਪੁਲਸ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ ।
ਕੀ ਦੱਸਿਆ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਨੇ
ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ (ਦਿਹਾਤੀ) ਦੇ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਨਸ਼ਾ ਸਮੱਗਲਿੰਗ ਵਿਚ ਸ਼ਾਮਲ ਹਨ । ਸੂਚਨਾ ਦੇ ਆਧਾਰ ‘ਤੇ ਥਾਣਾ ਅਜਨਾਲਾ ਖੇਤਰ ਵਿਚ ਨਾਕਾ ਲਾ ਕੇ ਦੋਵਾਂ ਨੂੰ ਉਨ੍ਹਾਂ ਦੀ ਕ੍ਰੇਟਾ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਕਾਰ ਦੀ ਤਲਾਸ਼ੀ ਲੈਣ ‘ਤੇ ਉਸ ਵਿਚੋਂ 6 ਕਿੱਲੋ ਹੈਰੋਇਨ ਬਰਾਮਦ ਹੋਈ ।
ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਹੈ ਸੰਭਾਵਨਾ
ਦੂਜੇ ਮਾਮਲੇ ਵਿਚ ਪੁਲਸ ਨੇ ਰਈਆ ਖੇਤਰ ਤੋਂ ਮੁਲਜ਼ਮ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ (Arrested) ਕਰ ਕੇ ਉਸ ਦੇ ਕਬਜ਼ੇ ਵਿਚੋਂ 510 ਗ੍ਰਾਮ ਹੈਰੋਇਨ ਅਤੇ 9.90 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ। ਐੱਸ. ਐੱਸ. ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਪੁਲਸ ਥਾਣਾ ਅਜਨਾਲਾ ਅਤੇ ਥਾਣੀ ਬਿਆਸ ਵਿਚ ਕੇਸ ਦਰਜ (Case registered) ਕੀਤੇ ਗਏ ਹਨ ।









