ਹਿੰਸਕ ਝੜੱਪ ਵਿਚ ਗੋਲੀ ਲੱਗਣ ਕਾਰਨ ਹੋਈ ਇਕ ਨੌਜਵਾਨ ਦੀ ਮੌਤ

0
35
Gunshot

ਗੁਰਦਾਸਪੁਰ, 24 ਜੁਲਾਈ 2026 : ਗੁਰਦਾਸਪੁਰ (Gurdaspur) ਦੇ ਪਿੰਡ ਭੰਗਵਾ ਵਿਖੇ ਪੁਰਾਣੀ ਰੰਜਸ਼ ਦੇ ਚਲਦਿਆਂ ਦੋ ਧਿਰਾਂ ਵਿਚਕਾਰ ਹੋਈ ਝੜੱਪ ਵਿਚ ਗੋਲੀ ਲੱਗਣ ਕਾਰਨ ਇਕ ਦੀ ਮੌਤ (Death) ਹੋ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਅਧੀਨ ਆਉਂਦੇ ਜਿਸ ਪਿੰਡ ਭੰਗਵਾ (Village Bhangwa) ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਦੇ ਚਲਦਿਆਂ ਹਿੰਸਕ ਝੜੱਪ ਹੋ ਗਈ ਦੇ ਦੌਰਾਨ ਇਕ ਧਿਰ ਵਲੋਂ ਜਦੋਂ ਗੋਲੀ ਚਲਾ (Shoot) ਦਿੱਤੀ ਗਈ ਤਾਂ ਉਥੇ ਮੌਜੂਦ ਇਕ ਨੌਜਵਾਨ ਦੇ ਸਿਰ ਵਿਚ ਗੋਲੀ ਜਾ ਲੱਗੀ, ਜਿਸ ਕਾਰਨ ਉਹ ਮੌਕੇ ਤੇ ਹੀ ਡਿੱਗ ਪਿਆ ਅਤੇ ਹਸਪਤਾਲ ਲਿਜਾਉਣ ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਨੌਜਵਾਨ ਦੀ ਪਛਾਣ ਕ੍ਰਿਸ਼ਚਨ ਭਾਈਚਾਰੇ ਦੇ ਨੌਜਵਾਨ ਦੇ ਤੌਰ ‘ਤੇ ਹੋਈ ਹੈ ।

ਪਿੰਡ ਵਿਚ ਕਰ ਦਿੱਤੀ ਗਈ ਹੈ ਭਾਰੀ ਪੁਲਸ ਫੋਰਸ ਤਾਇਨਾਤ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਆਲਾ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ । ਘਟਨਾ ਦੇ ਕਾਰਨ ਪਿੰਡ ਭੰਗਵਾ ਵਿੱਚ ਮਾਹੌਲ ਕਾਫ਼ੀ ਗੰਭੀਰ ਅਤੇ ਤਣਾਅਪੂਰਨ ਬਣਿਆ ਹੋਇਆ ਹੈ, ਜਿਸ ਨੂੰ ਦੇਖਦਿਆਂ ਪਿੰਡ ਵਿੱਚ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ ।

ਲਾਸ਼ ਪੋਸਟਮਾਰਟਮ ਲਈ ਭੇਜਣ ਤੋਂ ਬਾਅਦ ਕਰ ਦਿੱਤੀ ਗਈ ਹੈ ਮਾਮਲੇ ਦੀ ਜਾਂਚ ਸ਼ੁਰੂ

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ । ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਟੀਮ ਵੱਲੋਂ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ । ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ।

LEAVE A REPLY

Please enter your comment!
Please enter your name here