ਸੰਗਰੂਰ ਪੁਲਸ ਨੇ ਪੈਟਰੋਲ ਬੰਬ ਮਾਮਲੇ ਵਿਚ ਦੋ ਮੁਲਜਮ ਕੀਤੇ ਗ੍ਰਿਫ਼ਤਾਰ

0
33
Sangrur police

ਸੰਗਰੂਰ, 28 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਬਣੇ ਭਾਜਪਾ ਦੇ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਵਾਲੇ ਮਾਮਲੇ ਵਿਚ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ

ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਸੰਗਰੂਰ (S. S. P. Sangrur) ਡਾ. ਰਵਜੋਤ ਗਰੇਵਾਲ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਸੰਗਰੂਰ ਪੁਲਸ ਵਲੋਂ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ‘ਤੇ ਪੈਟਰੋਲ ਬੰਬ (Petrol bomb) ਸੁੱਟਣ ਦੇ ਮਾਮਲੇ ਵਿਚ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਸੰਗਰੂਰ ਪੁਲਸ ਵਲੋਂ ਜਿਨ੍ਹਾਂ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਲੋਂ ਦਿੱਤੀ ਗਈ ਘਟਨਾ ਨੂੰ ਅੰਜਾਮ ਦੇਣ ਤੋਂ 24 ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਕੀ ਖੁਲਾਸਾ ਹੋਇਆ ਪੁਲਸ ਦੀ ਜਾਂਚ ਦੌਰਾਨ

ਸੰਗਰੂਰ ਪੁਲਸ ਦੇ ਐਸ. ਐਸ. ਪੀ. ਗਰੇਵਾਲ ਅਨੁਸਾਰ ਐਸ. ਪੀ. (ਇਨਵੈਸਟੀਗੇਸ਼ਨ) ਦਵਿੰਦਰ ਅੱਤਰੀ ਅਤੇ ਵੱਖ-ਵੱਖ ਡੀ. ਐਸ. ਪੀਜ਼ ਦੀ ਨਿਗਰਾਨੀ ਹੇਠ ਬਣੀ ਸਪੈਸ਼ਲ ਟੀਮ ਅਤੇ ਸਾਈਬਰ ਇੰਟੈਲੀਜੈਂਸ ਦੀ ਮਦਦ ਨਾਲ ਇਹ ਮਾਮਲਾ ਟਰੇਸ ਹੋਇਆ । ਜਾਂਚ ਵਿੱਚ ਇਹ ਸਭ ਤੋਂ ਵੱਡਾ ਖ਼ੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ `ਰਾਣਾ ਭਾਈ` ਨਾਮ ਦੇ ਇੱਕ ਵਿਅਕਤੀ ਦੇ ਸੰਪਰਕ ਵਿੱਚ ਸਨ ਤੇ ਉਸੇ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਅਤੇ ਵੀਡੀਓ ਭੇਜਣ ਬਦਲੇ ਵੱਡੀ ਰਕਮ ਦੇਣ ਦਾ ਲਾਲਚ ਦਿੱਤਾ ਸੀ ਅਤੇ ਐਡਵਾਂਸ ਵਜੋਂ ਯੂ. ਪੀ. ਆਈ. ਰਾਹੀਂ 2200 ਰੁਪਏ ਵੀ ਟ੍ਰਾਂਸਫਰ ਕੀਤੇ ਸਨ । ਪੁਲਸ ਹੁਣ ਇਸ `ਰਾਣਾ ਭਾਈ` ਦੇ ਸੋਸ਼ਲ ਮੀਡੀਆ ਅਕਾਊਂਟਸ ਅਤੇ ਬੈਂਕ ਖਾਤਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ।

LEAVE A REPLY

Please enter your comment!
Please enter your name here