ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ

0
150
suicide

ਰੋਹਤਕ, 1 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਰੋਹਤਕ ਵਿਖੇ ਇਕ ਅੰਤਰਰਾਸ਼ਟਰੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ (Suicide) ਕੀਤੇ ਜਾਣ ਦਾ ਸਮਾਚਾਰ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕਰ ਦਿੱਤੀ ਹੈ ਜਾਂਚ ਸ਼ੁਰੂ

ਰੋਹਤਕ ਵਿਖੇ ਜੋ ਅੰਤਰਰਾਸ਼ਟਰੀ ਕਬੱਡੀ ਖਿਡਾਰੀ (International Kabaddi player) ਸ਼ੀਲੂ ਬਲਹਾਰਾ ਦੀ ਪਤਨੀ ਵੱਲੋਂ ਰੋਹਤਕ ਸਥਿਤ ਸੈਕਟਰ ਵਾਲੇ ਮਕਾਨ ਵਿੱਚ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ ਦੀ ਸੂਚਨਾ ਮਿਲਦਿਆਂ ਹੀ ਫੋਰੈਂਸਿਕ ਸਾਇੰਸ ਲੈਬਾਰਟਰੀ (Forensic Science Laboratory) ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਮਿਲੀ ਜਾਣਕਾਰੀ ਅਨੁਸਾਰ ਦੋਹਾਂ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ । ਫਿਲਹਾਲ ਪੁਲਸ ਅਤੇ ਜਾਂਚ ਟੀਮਾਂ ਮੌਕੇ `ਤੇ ਮੌਜੂਦ ਹਨ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here