ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਕਰੋੜਾਂ ਦੀ ਰਾਸ਼ੀ ਜਾਰੀ

0
33
Programme Officer

ਸੰਗਰੂਰ, 4 ਅਗਸਤ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 128 ਕਰੋੜ 57 ਲੱਖ 83 ਹਜ਼ਾਰ 500 ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ ।

ਜਿਲਾ ਸੰਗਰੂਰ ਦੀਆਂ ਕਿੰਨੀਆਂ ਮਹਿਲਾਵਾਂ ਦੇ ਖਾਤਿਆਂ ਵਿਚ ਕੀਤੀ ਗਈ ਰਾਸ਼ੀ ਟ੍ਰਾਂਸਫਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ 1 ਜੁਲਾਈ 2026 ਨੂੰ ਜਿ਼ਲ੍ਹਾ ਸੰਗਰੂਰ ਦੀਆਂ 02,17,244 ਜਨਰਲ ਵਰਗ ਦੀਆਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 65 ਕਰੋੜ 17 ਲੱਖ 32 ਹਜ਼ਾਰ ਰੁਪਏ ਅਤੇ 80,767 ਅਨੁਸੂਚਿਤ ਜਾਤੀ (ਐੱਸ. ਸੀ.) ਵਰਗ ਦੀਆਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 36 ਕਰੋੜ 34 ਲੱਖ 51 ਹਜ਼ਾਰ 500 ਰੁਪਏ ਦੀ ਰਾਸ਼ੀ ਸਿੱਧੇ ਤੌਰ `ਤੇ ਟਰਾਂਸਫਰ ਕੀਤੀ ਗਈ ਸੀ ।

ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਸਰੇ ਪੜ੍ਹਾਅ ਵਿਚ ਕਿੰਨੀ ਰਾਸ਼ੀ ਕੀਤੀ ਗਈ ਜਾਰੀ

ਦੂਜੇ ਪੜਾਅ ਤਹਿਤ 1 ਅਗਸਤ 2026 ਨੂੰ ਜਿਲ੍ਹਾ ਸੰਗਰੂਰ ਦੀਆਂ 55,634 ਜਨਰਲ ਵਰਗ ਦੀਆਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 16 ਕਰੋੜ 69 ਲੱਖ 2 ਹਜ਼ਾਰ ਰੁਪਏ ਅਤੇ 23,044 ਅਨੁਸੂਚਿਤ ਜਾਤੀ (ਐੱਸ. ਸੀ.) ਵਰਗ ਦੀਆਂ ਲਾਭਪਾਤਰੀਆਂ (Beneficiaries) ਦੇ ਬੈਂਕ ਖਾਤਿਆਂ ਵਿੱਚ 10 ਕਰੋੜ 36 ਲੱਖ 98 ਹਜ਼ਾਰ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ । ਇਸ ਤਰ੍ਹਾਂ ਦੂਜੇ ਪੜਾਅ ਵਿੱਚ ਕੁੱਲ 78,678 ਮਹਿਲਾਵਾਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਹੋਇਆ ਹੈ ।

ਪਹਿਲੇ ਤੇ ਦੂਸਰੇ ਪੜ੍ਹਾਅ ਤਹਿਤ ਜਿਲਾ ਸੰਗਰੂਰ ਦੀਆਂ ਔਰਤਾਂ ਨੂੰ ਕਿੰਨੀ ਰਾਸ਼ੀ ਹੋਈ ਹੈ ਟ੍ਰਾਂਸਫਰ

ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਹੁਣ ਤੱਕ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਜਿ਼ਲ੍ਹਾ ਸੰਗਰੂਰ ਦੀਆਂ ਕੁੱਲ 03,76,689 ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 128 ਕਰੋੜ 57 ਲੱਖ 83 ਹਜ਼ਾਰ 500 ਰੁਪਏ ਦੀ ਰਾਸ਼ੀ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ. ਬੀ. ਟੀ.) ਰਾਹੀਂ ਸਫਲਤਾਪੂਰਵਕ ਜਮ੍ਹਾਂ ਕਰਵਾਈ ਜਾ ਚੁੱਕੀ ਹੈ ।

ਸਰਕਾਰ ਵਲੋਂ ਨਿਰਧਾਰਤ ਯੋਗਤਾ ਪੂਰੀਆਂ ਕਰਨ ਵਾਲੀਆਂ ਮਹਿਲਾਵਾਂ ਨੂੰ ਮਿਲ ਰਹੀ ਹੈ ਰਾਸ਼ੀ

ਪ੍ਰਦੀਪ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ (Chief Minister) ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕੇਵਲ ਉਹਨਾਂ ਮਹਿਲਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ । ਉਨ੍ਹਾਂ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ ।

ਇਸ ਤੋਂ ਇਲਾਵਾ ਲਾਭਪਾਤਰੀ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਨਿਗਮ ਜਾਂ ਹੋਰ ਸਰਕਾਰੀ ਅਦਾਰੇ ਵਿੱਚ ਸੇਵਾ ਨਿਭਾ ਰਹੀ ਕਰਮਚਾਰੀ ਜਾਂ ਸੇਵਾ-ਮੁਕਤ ਸਰਕਾਰੀ ਪੈਨਸ਼ਨਰ ਨਹੀਂ ਹੋਣੀ ਚਾਹੀਦੀ । ਲਾਭਪਾਤਰੀ ਨੇ ਪਿਛਲੇ ਵਿੱਤੀ ਸਾਲ ਦੌਰਾਨ ਆਮਦਨ ਕਰ ਦਾ ਭੁਗਤਾਨ ਨਾ ਕੀਤਾ ਹੋਵੇ । ਇਸ ਤੋਂ ਇਲਾਵਾ ਲਾਭਪਾਤਰੀ ਖੁਦ ਜਾਂ ਉਸ ਦਾ ਪਤੀ ਸੰਸਦ ਮੈਂਬਰ (ਐਮ. ਪੀ.), ਵਿਧਾਇਕ (ਐਮ. ਐਲ. ਏ.) ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਜਨ ਪ੍ਰਤੀਨਿਧੀ ਦੇ ਅਹੁਦੇ ‘ਤੇ ਨਾ ਹੋਵੇ ।

ਹਰ ਯੋਗ ਮਹਿਲਾ ਤੱਕ ਯੋਜਨਾ ਦਾ ਲਾਭ ਪਹੁੰਚਾਉਣ ਲਈ ਕਾਰਵਾਈ ਜਾਰੀ

ਅੰਤ ਵਿੱਚ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ (Mawa dhiya satkar yojna) ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ । ਪੰਜਾਬ ਸਰਕਾਰ (Punjab Government) ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚੇ ।

LEAVE A REPLY

Please enter your comment!
Please enter your name here