ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

0
29
Amritsar Police

ਅੰਮ੍ਰਿਤਸਰ, 4 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar District) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਇਕ ਅੱਤਵਾਦੀ ਮਾਡਿਊਲ (Terrorist module) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਮੁਲਜਮਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਜੋ ਪਾਕਿਸਤਾਨੀ ਖੂਫੀਆ ਏਜੰਸੀ ਆਈ. ਐਸ. ਆਈ. ਦੀ ਮਦਦ ਨਾਲ ਚੱਲ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕੀਤਾ ਹੈ ਤਹਿਤ 9 ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪਕੜੇ ਗਏ ਮੁਲਜਮਾਂ ਦੇ ਕਬਜੇ ਵਿਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਨੌਂ ਜਿ਼ੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ ਚਾਰ ਬੋਤਲਾਂ ਜਿਨ੍ਹਾਂ ਦੀ ਵਰਤੋਂ ਬੰਬਾਂ ਵਜੋਂ ਕੀਤੀ ਜਾਣੀ ਸੀ ਬਰਾਮਦ ਕੀਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਪਕੜੇ ਗਏ ਵਿਅਕਤੀਆਂ ਵਿਚ ਚਾਰ ਨਾਬਾਲਗ ਵੀ ਸ਼ਾਮਲ ਹਨ ।

ਕੀ ਸਾਹਮਣੇ ਆਇਆ ਮੁਲਜਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ

ਪੁਲਸ ਵਲੋਂ ਮੁਲਜਮਾਂ ਤੋਂ ਕੀਤੀ ਗਈ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਈ. ਐਸ. ਆਈ. (I. S. I.) ਦੇ ਸੰਚਾਲਕਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ । ਪੁਲਸ ਅਨੁਸਾਰ ਇਨ੍ਹਾਂ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਜਾ ਰਿਹਾ ਸੀ । ਉਨ੍ਹਾਂ ਨੂੰ ਸੁਰੱਖਿਆ ਟਿਕਾਣਿਆਂ ਦੀ ਰੇਕੀ ਕਰਨ, ਗੈਰ-ਕਾਨੂੰਨੀ ਹਥਿਆਰ (Illegal weapons) ਹਾਸਲ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਰਗੇ ਕੰਮ ਸੌਂਪੇ ਗਏ ਸਨ ।

ਨਿਗਰਾਨੀ ਲਈ ਲਗਾਏ ਗਏ ਸਨ ਸੀ. ਸੀ. ਟੀ. ਵੀ. ਕੈਮਰੇ

ਪਕੜੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੇ ਨਿਗਰਾਨੀ ਰੱਖਣ ਲਈ ਰੇਲਵੇ ਲਾਈਨਾਂ ਨੇੜੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਸਨ ਤਾਂ ਜੋ ਸੰਵੇਦਨਸ਼ੀਲ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇਨ੍ਹਾਂ ਕੈਮਰਿਆਂ ਰਾਹੀਂ ਰਿਕਾਰਡ ਕੀਤੀ ਗਈ ਫੁਟੇਜ ਵਿਦੇਸ਼ਾਂ ਵਿੱਚ ਬੈਠੇ ਆਈ. ਐਸ. ਆਈ. ਹੈਂਡਲਰਾਂ ਨੂੰ ਭੇਜੀ ਜਾ ਸਕੇ ।

ਨੈਟਵਰਕ ਵਿਚ ਸ਼ਾਮਲ ਮੈਂਬਰਾਂ ਦੀ ਕੀਤੀ ਜਾ ਰਹੀ ਹੈ ਪਛਾਣ

ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਪੁਲਸ ਥਾਣਿਆਂ ਵਿੱਚ ਵੱਖਰੀਆਂ-ਵੱਖਰੀਆਂ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ । ਪੁਲਸ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਸਬੰਧਤ ਸੰਪਰਕਾਂ, ਫੰਡਿੰਗ ਦੇ ਸਰੋਤਾਂ ਅਤੇ ਵਿਦੇਸ਼ਾਂ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਬਾਰੇ ਵੀ ਜਾਂਚ ਚੱਲ ਰਹੀ ਹੈ ।

LEAVE A REPLY

Please enter your comment!
Please enter your name here