ਫਿਰੋਜ਼ਪੁਰ, 5 ਅਗਸਤ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਤੇ ਦੋ ਹੋਰ ਗੰਭੀਰ ਜਖਮੀ ਹੋ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ ਜੋ ਉਤਰ ਗਿਆ ਮੌਤ ਦੇ ਘਾਟ
ਮਿਲੀ ਜਾਣਕਾਰੀ ਅਨੁਸਾਰ ਲੰਘੇ ਦਿਨਾਂ ਜੋ ਤਲਵੰਡੀ-ਫਰੀਕੋਟ ਹਾਈਵੇ ਤੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ (Unidentified vehicle) ਵਲੋਂ ਟੱਕਰ ਮਾਰਨ ਤੇ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ ਤੇ ਉਸ ਤੇ ਸਵਾਰ ਦੋ ਵਿਅਕਤੀ ਗੰਭੀਰ ਜਖਮੀ (Seriously injured) ਹੋ ਗਏ ਹਨ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਤੇ ਗੰਭੀਰ ਹੋਏ ਦੋਹਾਂ ਨੌਜਵਾਨਾਂ ਦੀ ਪਛਾਣ ਵਿਕਰਮ ਅਤੇ ਰਾਜਵੰਦਰ ਸਿੰਘ ਦੇ ਤੌਰ ‘ਤੇ ਹੋਈ ਹੈ ।
ਕੀ ਦੱਸਿਆ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਿ਼ਕਾਇਤਕਰਤਾ ਨੇ
ਉਕਤ ਵਾਪਰੇ ਸੜਕ ਹਾਦਸੇ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਿ਼ਕਾਇਤਕਰਤਾ ਆਤਮਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਨਾਲ ਕੰਮ ਕਰਦੇ ਸਾਥੀਆਂ ਮਜ਼ਦੂਰਾਂ ਨਾਲ ਮੋਟਰਸਾਈਕਲ ਪਲਾਟੀਨਾ ਨੰਬਰ ਪੀ.ਬੀ. 05-ਏ. ਟੀ. 5042 ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ । ਜਦੋਂ ਉਹ ਫ਼ਰੀਦਕੋਟ-ਤਲਵੰਡੀ ਹਾਈਵੇ ’ਤੇ ਪਹੁੰਚੇ ਤਾਂ ਮਿਤੀ 3 ਅਗਸਤ 2026 ਨੂੰ ਦੁਪਹਿਰ ਲਗਪਗ 2 ਵਜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ।
ਜਖਮੀਆਂ ਨੂੰ ਲੋਕਾਂ ਨੇ ਪਹੁੰਚਾਇਆ ਹਸਪਤਲ
ਹਾਦਸੇ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਸਵਾਰੀ ਦਾ ਪ੍ਰਬੰਧ ਕਰਕੇ ਤਿੰਨਾਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ । ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮੌਤ (Death) ਹੋ ਗਈ, ਜਦਕਿ ਉਸ ਦੇ ਦੋ ਸਾਥੀ ਵਿਕਰਮ ਅਤੇ ਰਾਜਵਿੰਦਰ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਖੇ ਇਲਾਜ ਅਧੀਨ ਹਨ । ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਧਾਰਾ 106 (1), 324 (4) ਤਹਿਤ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।









