ਗੈਂਗਸਟਰਾਂ ‘ਤੇ ਵਾਰ ਦੇ 197ਵੇਂ ਦਿਨ 652 ਥਾਈਂ ਹੋਈ ਛਾਪੇਮਾਰੀ

0
34
Punjab Police

ਚੰਡੀਗੜ੍ਹ, 6 ਅਗਸਤ 2026 : `ਗੈਂਗਸਟਰਾਂ ਤੇ ਵਾਰ`ਮੁਹਿੰਮ (War on gangsters campaign) ਦੇ 197ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ।

ਮੁਹਿੰਮ ਦੌਰਾਨ ਕੀਤਾ ਗਿਆ 454 ਵਿਅਕਤੀਆਂ ਨੂੰ ਗ੍ਰਿਫ਼ਤਾਰ

ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੇ 197ਵੇਂ ਦਿਨ ਪੁਲਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ (Weapons) ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56 ਹਜ਼ਾਰ 909 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ ।

ਯੁੱਧ ਨਸਿ਼ਆਂ ਵਿਰੁੱਧ ਦੇ 552ਵੇਂ ਦਿਨ 139 ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਦੌਰਾਨ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ (War on drugs) ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ਹੈ । ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ (Punjab Police) ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

LEAVE A REPLY

Please enter your comment!
Please enter your name here