ਮੁੱਖ ਮੰਤਰੀ ਪੰਜਾਬ ਨੇ ਕੀਤੀ ਭਾਰਤੀ ਫੌਜ ਦੇ ਮੁਖੀ ਨਾਲ ਮੀਟਿੰਗ

0
30
Meeting

ਚੰਡੀਗੜ੍ਹ, 11 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਭਾਰਤ ਫੌਜ ਦੇ ਮੁਖੀ ਧੀਰਜ ਸੇਠ ਨਾਲ ਇਕ ਮੀਟਿੰਗ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਮੁੱਖ ਮੁੱਦਾ ਰਿਹਾ ਮੀਟਿੰਗ ਵਿਚ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜੋ ਸੋਮਵਾਰ ਨੂੰ ਫੌਜ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਦੌਰਾਨ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੁੱਖ ਮੰਤਰੀ ਨੇ ਭਾਰਤੀ ਫੌਜ ਅਤੇ ਪੰਜਾਬ ਸਰਕਾਰ (Punjab Government) ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਦਾ ਰਹੇਗਾ ।

ਪੰਜਾਬ ਦੇਸ਼ ਦੇ ਪਹਿਲਾ ਸੂਬਾ ਜਿਸਨੇ ਐਂਟੀ ਡੋਨ ਤਕਨਾਲੋਜੀ ਕੀਤੀ ਹੈ ਸਥਾਪਤ

ਮੀਟਿੰਗ ਵਿੱਚ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸੰਵੇਦਨਸ਼ੀਲ 532 ਕਿਲੋਮੀਟਰ ਸਰਹੱਦ ’ਤੇ ਡਰੋਨ ਤਸਕਰੀ ਨੂੰ ਰੋਕਣ ਦੇ ਉਪਾਵਾਂ ’ਤੇ ਵੀ ਚਰਚਾ ਕੀਤੀ ਗਈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਆਪਣੀ ਖ਼ੁਦ ਦੀ ਐਂਟੀ-ਡਰੋਨ ਤਕਨਾਲੋਜੀ (Anti-drone technology) ਸਥਾਪਤ ਕੀਤੀ ਹੈ । ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਵਿੱਚ ਫੌਜ ਮੁਖੀ ਦੇ ਸਹਿਯੋਗ ਦੀ ਮੰਗ ਕੀਤੀ, ਜੋ ਸਰਹੱਦੀ ਸੁਰੱਖਿਆ ਦੀ ਦੂਜੀ ਲਾਈਨ ਵਜੋਂ ਕੰਮ ਕਰਦੀ ਹੈ। ਘੱਟ ਉਚਾਈ ਵਾਲੇ ਇੰਟਰਸੈਪਟਿਵ ਰਾਡਾਰ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਗਿਆ ।

ਫੌਜੀ ਮੁਖੀ ਨੇ ਦਿੱਤਾ ਮੀਟਿੰਗ ਵਿਚ ਪੰਜਾਬ ਸਰਕਾਰ ਨੂੰ ਮਦਦ ਦਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬੀਆਂ ਦੀ ਭਰਤੀ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ । ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਅਤੇ ਸੀ-ਪਾਈਟ ਸੈਂਟਰ ਇਸ ਵਿੱਚ ਮੁੱਖ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਿਆ ।

ਉਨ੍ਹਾਂ ਇਹ ਵੀ ਦੱਸਿਆ ਕਿ ਰੂਪਨਗਰ ਵਿੱਚ ਭਾਰਤੀ ਫੌਜ ਨੂੰ 200 ਏਕੜ ਜ਼ਮੀਨ ਦਿੱਤੀ ਗਈ ਹੈ । ਮੁੱਖ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਫੌਜ ਦੀ ਸਹਾਇਤਾ ਲਈ ਧੰਨਵਾਦ ਕੀਤਾ । ਫੌਜ ਮੁਖੀ (Army Chief) ਨੇ ਪੰਜਾਬ ਸਰਕਾਰ ਨੂੰ ਸਹਾਇਤਾ ਦਾ ਭਰੋਸਾ ਵੀ ਦਿੱਤਾ । ਮੀਟਿੰਗ ਵਿੱਚ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here