ਗੈਂਗਸਟਰਾਂ ’ਤੇ ਵਾਰ ਤਹਿਤ 571 ਥਾਈਂ ਛਾਪੇਮਾਰੀ ਕਰਕੇ ਕੀਤੇ 307 ਕਾਬੂ

0
33
DGP

ਚੰਡੀਗੜ੍ਹ, 17 ਅਗਸਤ 2026 : ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਤਹਿਤ ਪੰਜਾਬ ਪੁਲਸ ਵਲੋਂ 571 ਥਾਵਾਂ ‘ਤੇ ਛਾਪੇਮਾਰੀ ਕਰਕੇ 307 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨਵੇਂ ਦਿਨ ਵਿਚ ਦਾਖਲ ਹੋਈ ਮੁਹਿੰਮ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ ਹੇਠ ਪੰਜਾਬ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਦੇ 208ਵੇਂ ਦਿਨ ਪੰਜਾਬ ਪੁਲਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ (Raid) ਕਰਦਿਆਂ ਪੁਲਸ ਟੀਮਾਂ ਨੇ ਇੱਕ ਹਥਿਆਰ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61 ਹਜ਼ਾਰ 346 ਹੋ ਗਈਆਂ । ਇਸ ਤੋਂ ਇਲਾਵਾ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

LEAVE A REPLY

Please enter your comment!
Please enter your name here