ਲੁਧਿਆਣਾ, 18 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਨੌਜਵਾਨ ਦਾ ਕਾਰ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਕਾਰ ਸਵਾਰ ਵਿਅਕਤੀਆਂ ਵਲੋਂ ਇਕ ਨੌਜ਼ਵਾਨ ਦਾ ਗੋਲੀਆਂ ਮਾਰ (Shoot) ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨ ਦੀ ਪਛਾਣ 23 ਸਾਲਾ ਮੋਨੂੰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਵਾਰਦਾਤ ਬੀਤੀ ਰਾਤ ਥਾਣਾ ਕੋਤਵਾਲੀ ਅਧੀਨ ਆਉਂਦੇ ਖੇਤਰ ਘੰਟਾ ਘਰ ਚੌਂਕ ਵਿਖੇ ਵਾਪਰੀ ਦੱਸੀ ਜਾ ਰਹੀ ਹੈ ।
ਕੀ ਕਾਰਨ ਰਿਹਾ ਗੋਲੀ ਮਾਰਨ ਦਾ
ਪ੍ਰਾਪਤ ਸੂਚਨਾ ਮੁਤਾਬਕ ਮੋਨੂੰ ਨਾਮੀ ਨੌਜਵਾਨ ਜਦੋਂ ਬੀਤੀ ਰਾਤ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਤਾਂ ਜਿਵੇਂ ਹੀ ਉਹ ਬੱਸ ਸਟੈਂਡ ਦੇ ਨੇੜੇ ਪਹੁੰਚਿਆ ਤਾਂ ਉਸਦੀ ਕੁੱਝ ਨੌਜਵਾਨਾਂ ਨਾਲ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਬਹਿਸ ਹੋ ਗਈ । ਜਿਸ ‘ਤੇ ਕਾਰ ਸਵਾਰ ਵਿਅਕਤੀਆਂ ਨੇ ਅਖੀਰਕਾਰ ਉਸਨੂੰ ਗੋਲੀ ਮਾਰ ਕੇ ਜਾਨੋਂ ਹੀ ਮਾਰ ਦਿੱਤਾ ।
ਪੁਲਸ ਕਰ ਰਹੀ ਹੈ ਜਾਂਚ
ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ । ਪੁਲਸ ਵਲੋਂ ਗੋਲੀ ਮਾਰਨ ਵਾਲੇ ਵਿਅਕਤੀਆਂ ਦੀ ਭਾਲ ਲਈ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਜਾਂਚ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਗੋਲੀ ਲੱਗਣ ਨਾਲ ਜਖਮੀ ਹੋਏ ਨੌਜਵਾਨ ਨੂੰ ਮੌਕੇ ਤੋਂ ਲੰਘ ਰਹੇ ਲੋਕਾਂ ਵਲੋਂ ਹਸਪਤਾਲ ਲਿਜਾਇਆ ਗਿਆ ਸੀ ਪਰ ਨੌਜਵਾਨ ਦੀ ਖਰਾਬ ਹਾਲਤ ਦੇ ਚਲਦਿਆਂ ਉਸਨੇ ਦਮ ਤੋੜ ਦਿੱਤਾ ਸੀ ।









