ਕਿਸਾਨ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ : ਸੰਧਵਾਂ

0
42
Sandhwan

ਚੰਡੀਗੜ੍ਹ, 19 ਅਗਸਤ 2026 : ਪੰਜਾਬ ਵਿਧਾਨ ਸਭਾ ਸਪੀਕਰ (Punjab Legislative Assembly Speaker) ਕੁਲਤਾਰ ਸਿੰਘ ਸੰਧਵਾਂ ਵਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ (Organic farming) ਅਪਣਾਉਣ ਲਈ ਆਖਿਆ ਗਿਆ ।

ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਮੰਦ ਤੇ ਉਪਜਾਊ ਜ਼ਮੀਨ ਦੀ ਲੋੜ : ਸਪੀਕਰ

ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ ।

ਸੰਧਵਾਂ ਨੇ ਖੇਤੀਬਾੜੀ ਦੇ ਵਪਾਰੀਕਰਨ ‘ਤੇ ਪ੍ਰਗਟਾਈ ਡੂੰਘੀ ਚਿੰਤਾ

ਸਪੀਕਰ ਨੇ ਖੇਤੀਬਾੜੀ (Agriculture) ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਵਧ ਰਹੀਆਂ ਹਨ।

ਕਿਸਾਨ ਤੁਰੰਤ ਜੈਵਿਕ ਖੇਤੀ ਵੱਲ ਮੋੜਾ ਕੱਟਣ

ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਸਾਨਾਂ ਨੂੰ ਤੁਰੰਤ ਜੈਵਿਕ ਖੇਤੀ ਵੱਲ ਮੋੜਾ ਕੱਟਣ ਦੀ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਕਾਰਾਤਮਕ ਬਦਲਾਅ ਨਾਗਰਿਕਾਂ ਦੀ ਸਿਹਤ ਦੀ ਰਾਖੀ, ਜਾਨਲੇਵਾ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਅਗਲੀ ਪੀੜ੍ਹੀ ਲਈ ਸੁਰੱਖਿਅਤ, ਬਿਮਾਰੀ-ਮੁਕਤ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਜ਼ਰੂਰੀ ਹੈ ।

LEAVE A REPLY

Please enter your comment!
Please enter your name here