ਫਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ ਵਿਚ ਹੋਈ ਦੋ ਭਰਾਵਾਂ ਦੀ ਮੌਤ

0
38
Ferozepur Accident

ਫਿਰੋਜ਼ਪੁਰ, 21 ਅਗਸਤ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur) ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੇ ਵਿਚ ਦੋ ਭਰਾਵਾਂ ਦੀ ਦਰਦਨਾਕ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਖੇ ਨਕੋਦਰ ਪੁੱਲ ਦੇ ਨੇੜੇ ਪੈਂਦੇ ਮਮਦੋਟ ਪਿੰਡ ਵਿਖੇ ਜੋ ਇਕ ਘੋੜੇ ਟਰਾਲੇ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦੇਣ ਦੇ ਕਾਰਨ ਵਾਪਰੇ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਵਿਚ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਪਾਰਸ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋਵੇਂ ਜਣੇ ਆਪਸ ਵਿਚ ਮਾਮੇ ਤੇ ਭੂਆ ਦੇ ਪੁੱਤਰ ਸਨ ।

ਪੁਲਸ ਨੇ ਲਾਸ਼ਾਂ ਕਬਜੇ ਵਿਚ ਲੈ ਭੇਜ ਦਿੱਤੀਆਂ ਹਨ ਪੋਸਟਮਾਰਟਮ ਲਈ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਸੜਕ ਹਾਦਸੇ ਵਿਚ ਜੋ ਉਪਰੋਕਤ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਪੁਲਸ ਵਲੋਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ । ਇਸਦੇ ਨਾਲ ਹੀ ਘੋੜੇ ਟਰਾਲੇ ਵਾਲੇ ਜਿਸ ਵਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰੀ ਗਈ ਹੈ ਦੀ ਭਾਲ ਕੀਤੀ ਜਾ ਰਹੀ ਹੈ । ਪੁਲਸ ਵਲੋਂ ਘੋੜੇ ਟਰਾਲੇ ਵਾਲੇ ਵਿਰੁੱਧ ਕੇਸ ਦਰਜ (Case registered) ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here