ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦਾ ਕੀਤਾ ਗੋਲੀਆਂ ਮਾਰ ਕੇ ਕਤਲ

0
42
Murder

ਅੰਮ੍ਰਿਤਸਰ, 29 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਬਾਬਾ ਬਕਾਲਾ ਸਾਹਿਬ ਵਿਖੇ ਬੀਤੀ ਰਾਤ ਨਿਹੰਗ ਸਿੰਘ ਦਾ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨਿਹੰਗ ਸਿੰਘ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ (Baba Bakala Sahib) ਵਿਖੇ ਲੱਗੇ ਰੱਖੜ ਪੁੰਨਿਆਂ ਦੇ ਮੇਲੇ ਵਿਚ ਸ਼ਾਮਲ ਹੋਣ ਲਈ ਗਏ ਜਿਸ ਨਿਹੰਗ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਰਾਜਾ ਸਿੰਘ ਨਿਹੰਗ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪੁਲਸ ਨੂੰ ਰਾਜਾ ਸਿੰਘ ਦੀ ਲਾਸ਼ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਸੁੰਨਸਾਨ ਖੇਤਰ ਵਿਖੇ ਮਿਲੀ ।

ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਕੀਤਾ ਦਰਜ

ਉਪਰੋਕਤ ਵਾਪਰੀ ਕਤਲ ਦੀ ਘਟਨਾ ਦੇ ਚਲਦਿਆਂ ਪੰਜਾਬ ਪੁਲਸ ਵਲੋਂ ਮੌਕੇ ‘ਤੇ ਪਹੁੰਚ ਜਿਥੇ ਘਟਨਾ ਵਾਲੀ ਥਾਂ ਦਾ ਜਾਇਜਾ ਲਿਆ ਗਿਆ, ਉਥੇ ਹੀ ਕਤਲ ਦੀ ਘਟਨਾ ਦੀ ਜਾਂਚ ਅੱਗੇ ਵਧਾਉਂਦਿਆਂ ਹਾਲ ਦੀ ਘੜੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ (Case registered) ਕਰ ਲਿਆ ਹੈ । ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਭਾਲ ਲਈ ਕਤਲ ਤੇ ਕਾਰਨ ਜਾਂਚਣ ਲਈ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਵੱਖ-ਵੱਖ ਤਰੀਕਿਆਂ ਨਾਲ ਜਾਂਚ ਜਾਰੀ ਹੈ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪੁਲਿਸ ਨੂੰ ਸ਼ੱਕ ਹੈ ਕਿ ਰਾਜਾ ਸਿੰਘ ‘ਤੇ ਗੋਲੀ ਚਲਾਉਣ ਦੀ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਹੋਏ ਝਗੜੇ ਦਾ ਨਤੀਜਾ ਸੀ, ਜੋ ਮੇਲੇ ਦੌਰਾਨ ਜਾਂ ਉਸ ਤੋਂ ਬਾਅਦ ਵਾਪਰੀ । ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀ ਹੈ । ਕਤਲ ਦੇ ਕਾਰਨਾਂ ਅਤੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁਲਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰੇਗੀ ।

LEAVE A REPLY

Please enter your comment!
Please enter your name here