ਗੈਂਗਸਟਰਾਂ ‘ਤੇ ਵਾਰ ਦੇ 225ਵੇਂ ਦਿਨ 567 ਥਾਈਂ ਛਾਪੇਮਾਰੀ

0
35
Police Checking

ਚੰਡੀਗੜ੍ਹ, 3 ਸਤੰਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 225ਵੇਂ ਦਿਨ 567 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।

ਕਿੰਨੇ ਵਿਅਕਤੀਆਂ ਨੂੰ ਕੀਤਾ ਜਾ ਚੁੱਕਿਆ ਹੈ ਗ੍ਰਿਫ਼ਤਾਰ

ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇੇਸ਼ਾਂ ‘ਤੇ ਡੀ. ਜੀ. ਪੀ. ਪੰਜਾਬ (D. G. P. Punjab) ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਉਪਰੋਕਤ ਮੁਹਿੰਮ ਤਹਿਤ ਪੁਲਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 550ਵਾਂ ਦਿਨ

ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸਿ਼ਆਂ ਵਿਰੁੱਧ (War on drugs) ਮੁਹਿੰਮ ਜਿਸਨੂੰ 550ਵਾਂ ਦਿਨ ਹੋ ਚੁੱਕਿਆ ਹੈ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ਹੈ । ਇਸ ਦੇ ਨਾਲ ਸਿਰਫ 550 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 76,909 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

LEAVE A REPLY

Please enter your comment!
Please enter your name here