ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਪੰਜਾਬ ਪੁਲਸ ਵੱਲੋਂ ਛਾਪੇਮਾਰੀ

0
36
Punjab Police

ਚੰਡੀਗੜ੍ਹ, 10 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 232ਵੇਂ ਦਿਨ ਪੰਜਾਬ ਪੁਲਸ ਵਲੋਂ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।

ਕਿੰਨੀਆਂ ਥਾਵਾਂ ‘ਤੇ ਕੀਤੀਆਂ ਹਨ ਛਾਪੇਮਾਰੀਆਂ

ਮਿਲੀ ਜਾਣਕਾਰੀ ਅਨੁਸਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ ਹੇਠ ਗੈਂਗਸਟਰਾਂ ਵਿਰੁੱਧ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਪੰਜਾਬ ਪੁਲਸ ਵਲੋਂ ਮੁਹਿੰਮ ਦੇ 232ਵੇਂ ਦਿਨ ਪੰਜਾਬ ਪੁਲਸ ਵਲੋਂ ਪੰਜਾਬ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 549 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਉਕਤ ਮੁਹਿੰਮ ਤਹਿਤ ਪੁਲਸ ਦੀਆਂ ਟੀਮਾਂ ਵਲੋਂ 8 ਹਥਿਆਰਾਂ ਸਮੇਤ 200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ , ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,135 ਹੋ ਗਈਆਂ । ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਕਿੰਨੇ ਨਸ਼ਾ ਤਸਕਰ ਕੀਤੇ ਗਏ ਗ੍ਰਿਫ਼ਤਾਰ

ਪੁਲਸ ਦੀਆਂ ਟੀਮਾਂ ਵਲੋਂ ਪੰਜਾਬ ਭਰ ਵਿਚ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ (War on drugs) ਨੂੰ 557ਵੇਂ ਦਿਨ ਵੀ ਜਾਰੀ ਰੱਖਦਿਆਂ 70 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਆਈ. ਸੀ. ਈ. ਡਰੱਗ, 778 ਗ੍ਰਾਮ ਹੈਰੋਇਨ, 86 ਕਿਲੋ ਭੁੱਕੀ, 333 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ, ਸਿਰਫ 557 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,579 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

LEAVE A REPLY

Please enter your comment!
Please enter your name here