ਫਰੀਦਕੋਟ, 11 ਸਤੰਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot District) ਵਿਖੇ ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਜਦੋੋਂ ਦੋ ਮੋਟਰਸਾਈਕਲ ਸਵਾਰਾਂ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕੋਲ ਮਿਲੇ ਬੈਗ ਵਿਚੋਂ ਹੈਰੋਇਨ (Heroin) ਬਰਾਮਦ ਕੀਤੀ ਗਈ, ਜਿਸਦਾ ਕੁੱਲ ਭਾਰ 12 ਕਿਲੋ 221 ਗ੍ਰਾਮ ਸੀ । ਜਿਨ੍ਹਾਂ ਦੋ ਨੌਜਵਾਨਾਂ ਕੋਲੋਂ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ ਵਿਚੋਂ ਇਕ ਦੀ ਪਛਾਣ ਕਵਲਜੀਤ ਖਾਨ ਉਰਫ਼ ਕੰਮੂ ਦੇ ਤੌਰ ‘ਤੇ ਹੋਈ ਹੈ ।
ਦੋਹਾਂ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ
ਫਰੀਦਕੋਟ ਵਿਖੇ ਜਿਲਾ ਪੁਲਸ ਦੀ ਸੀ. ਆਈ. ਏ. ਟੀਮ (CIA Team) ਵਲੋਂ ਜਿਨ੍ਹਾਂ ਦੋ ਮੋਟਰਸਾਈਕਲ ਸਵਾਰਾਂ ਕੋਲੋਂ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ ਦੇ ਵਿਰੁੱਧ ਫਰੀਦਕੋਟ ਦੇ ਥਾਣਾ ਸਦਰ ਵਿਖੇ ਐਨ. ਡੀ. ਪੀ. ਐਸ. ਐਕਟ (NDPS Act) ਤਹਿਤ ਕੇੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਵਲੋਂ ਦੋਹਾਂ ਨੌਜਵਾਨਾਂ ਦੇ ਅਪਰਾਧਕ ਰਿਕਾਰਡ ਦੀ ਪੁਸ਼ਟੀ ਕੀਤੀ ਜਾ ਰਹੀ ਹੈ ।









