ਚਾਰ ਭਾਰਤੀ ਨੌਜਵਾਨਾਂ ਨੂੰ ਕੈਨੇਡਾ ਨੇ ਭੇਜਿਆ ਭਾਰਤ ਵਾਪਸ

0
34
Canada Deport

ਕੈਨੇਡਾ, 15 ਸਤੰਬਰ 2026 : ਕੈਨੇਡਾ ਦੀ ਬਾਰਡਰ ਸਰਵਿਸਿਜ ਏਜੰਸੀ (Border Services Agency) ਵਲੋਂ ਚਾਰ ਭਾਰਤੀ ਨੌਜਵਾਨ ਜੋ ਕਿ ਪੰਜਾਬ ਨਾਲ ਸਬੰਧਤ ਹਨ ਨੂੰ ਭਾਰਤ ਵਾਪਸ (Back to India) ਭੇਜ ਦਿੱਤਾ ਗਿਆ ਹੈ ।

ਕੌਣ ਹਨ ਇਹ ਚਾਰੋ ਜਣੇ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਬਾਰਡਰ ਸਰਵਿਸਿਜ ਏਜੰਸੀ (ਸੀ. ਬੀ. ਐਸ. ਏ.) ਜਿਸ ਵਲੋਂ ਚਾਰ ਭਾਰਤੀ ਨੌਜਵਾਨਾਂ (Four Indian youths) ਜੋ ਕਿ ਪੰਜਾਬ ਦੇ ਵਸਨੀਕ ਹਨ ਨੂੰ ਕੈਨੇਡਾ ਤੋਂ ਵਾਪਸ ਭਾਰਤ ਭੇਜਿਆ ਗਿਆ ਹੈ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਚਾਰਾਂ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਲਈ ਅਯੋਗ ਪਾਇਆ ਗਿਆ ਸੀ ।

ਕੀ ਕਾਰਨ ਰਿਹਾ ਚਾਰ ਨੌਜਵਾਨਾਂ ਨੂੰ ਭਾਰਤ ਵਾਪਸ ਭੇਜਣ ਦਾ

ਪ੍ਰਾਪਤ ਸੂਚਨਾ ਮੁਤਾਬਕ ਕੈਨੇਡਾ ਦੀ ਜੋ ਸੀ. ਬੀ. ਐਸ. ਏ. ਵਲੋਂ ਚਾਰ ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕਰਕੇ ਭਾਰਤ ਵਾਪਸ ਭੇਜਿਆ ਗਿਆ ਹੈ ਨੂੰ ਭੇਜਣ ਦਾ ਮੁੱਖ ਕਾਰਨ ਚਾਰਾਂ ਵਿਰੁੱਧ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ (Cases registered) ਸਨ ।

ਉਕਤ ਕਾਰਵਾਈ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ । ਕੈਨੇਡੀਅਨ ਏਜੰਸੀ ਸੀ. ਬੀ. ਐਸ. ਏ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸੇ ਸਾਲ ਦੇ ਪਿਛਲੇ ਮਹੀਨਿਆਂ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸ਼ਾਮਲ 111 ਸ਼ੱਕੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਹੋਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ ।

LEAVE A REPLY

Please enter your comment!
Please enter your name here