ਗੁਹਾਟੀ, 15 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਆਸਾਮ (Assam) ਦੀ ਰਾਜਧਾਨੀ ਗੁਹਾਟੀ ਵਿਖੇ ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਗੁਹਾਟੀ ਵਿਖੇ ਜਿਸ ਵਿਅਕਤੀ ਵਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ ਸੀ ਦੀ ਪੁਲਸ ਕਸਟਡੀ ਵਿਚ ਮੌਤ ਹੋ ਗਈ ਹੈ ਦੀ ਪਛਾਣ ਰਾਮਾਨੁਜ ਗੋਸੁਆਮੀ (Ramanuja Goswami) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਵਿਅਕਤੀ ਜਿਸਨੂੰ ਪੁਲਸ ਵਲੋਂ ਮੈਡੀਕਲ ਜਾਂਚ ਲਈ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਨੇ ਜਦੋਂ ਭੱਜਣ ਦੀ ਕੋਸਿ਼ਸ਼ ਕੀਤੀ ਤਾਂ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ।
ਕੀ ਦੱਸਿਆ ਡਿਪਟੀ ਕਮਿਸ਼ਨਰ ਆਫ ਪੁਲਸ ਨੇ
ਉਕਤ ਵਾਪਰੇ ਘਟਨਾਕ੍ਰਮ ਸਬੰਧੀ ਗੁਹਾਟੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ (Deputy Commissioner of Police) (ਈਸਟ) ਤੱਬੂ ਰਾਮ ਪੇਗੂ ਨੇ ਦੱਸਿਆ ਕਿ ਜਦੋਂ ਗੱਡੀ ਨਰਸਿੰਗ ਕਾਲਜ ਨੇੜੇ ਪਹੁੰਚੀ ਤਾਂ ਮੁਲਜ਼ਮ ਰਾਮਾਨੁਜ ਗੋਸਵਾਮੀ ਨੇ ਅਚਾਨਕ ਹੱਥਕੜੀ ਫੜੀ ਬੈਠੇ ਕਾਂਸਟੇਬਲ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੇ ਕਾਂਸਟੇਬਲ ਨੂੰ ਲੱਤ ਮਾਰੀ ਅਤੇ ਗੱਡੀ ਦਾ ਪਿਛਲਾ ਦਰਵਾਜ਼ਾ ਖੋਲ੍ਹ ਕੇ ਚਲਦੀ ਐਸ. ਯੂ. ਵੀ. ਵਿਚੋਂ ਬਾਹਰ ਛਾਲ ਮਾਰ ਦਿੱਤੀ । ਇਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ । ਪੁਲਸ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।









