ਪੰਜਾਬ `ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਮੁੱਖ ਮੰਤਰੀ

0
32
Asian Champions

ਚੰਡੀਗੜ੍ਹ, 15 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਦੱਸਿਆ ਹੈ ਕਿ ਪੰਜਾਬ ਵਿਚ ਛੇਤੀ ਹੀ ਪਹਿਲੀ ਵਾਰ ਏਸ਼ੀਅਨ ਚੈਂਪੀਅਨ ਟ੍ਰਾਫੀ (Asian Champion Trophy) ਕਰਵਾਈ ਜਾ ਰਹੀ ਹੈ ।

ਕਦੋਂ ਤੋਂ ਕਦੋ ਤੱਕ ਹੋਵੇਗਾ ਟੂਰਨਾਮੈਂਟ

ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਕੇ ਇਤਿਹਾਸ ਰਚਣ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਏਸ਼ੀਅਨ ਹਾਕੀ ਫੈੱਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ‘ਚ ਟੂਰਨਾਮੈਂਟ ਦਾ ਲੋਗੋ ਜਾਰੀ ਕੀਤਾ । ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਆਯੋਜਿਤ ਹੋਵੇਗਾ, ਜਿਸ ਵਿਚ ਲੀਗ ਪੜਾਅ ਦੇ ਮੁਕਾਬਲੇ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ‘ਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ‘ਚ ਖੇਡੇ ਜਾਣਗੇ ।

ਕਿੰਨੇ ਦੇਸ਼ ਦੀਆਂ ਹਾਕੀ ਟੀਮਾਂ ਲੈਣਗੀਆਂ ਹਿੱਸਾ

ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਪੰਜਾਬ ਸਰਕਾਰ (Punjab Government) ਨੇ 25.40 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਹੈ, ਜਿਸ ਵਿਚੋਂ 22.96 ਕਰੋੜ ਰੁਪਏ ਦੋਵਾਂ ਪ੍ਰਮੁੱਖ ਸਟੇਡੀਅਮਾਂ ਦੇ ਨਵੀਨੀਕਰਨ ‘ਤੇ ਖਰਚ ਕੀਤੇ ਜਾ ਰਹੇ ਹਨ । ਟੂਰਨਾਮੈਂਟ ‘ਚ ਭਾਰਤ, ਪਾਕਿਸਤਾਨ, ਜਾਪਾਨ, ਦੱਖਣੀ ਕੋਰੀਆ, ਮਲੇਸ਼ੀਆ ਅਤੇ ਚੀਨ ਸਮੇਤ 6 ਪ੍ਰਮੁੱਖ ਏਸ਼ੀਆਈ ਹਾਕੀ ਟੀਮਾਂ ਹਿੱਸਾ ਲੈਣਗੀਆਂ । ਸਭ ਤੋਂ ਵੱਡਾ ਖਿੱਚ ਦਾ ਕੇਂਦਰ ਭਾਰਤ-ਪਾਕਿਸਤਾਨ ਮੁਕਾਬਲਾ ਹੋਵੇਗਾ, ਜੋ 1 ਨਵੰਬਰ ਨੂੰ ਪੰਜਾਬ ਦਿਵਸ ‘ਤੇ ਸ਼ਾਮ 7 ਵਜੇ ਜਲੰਧਰ ‘ਚ ਖੇਡਿਆ ਜਾਵੇਗਾ । ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਾਰੇ ਮੁਕਾਬਲਿਆਂ ‘ਚ ਦਰਸ਼ਕਾਂ ਦਾ ਦਾਖਲਾ ਮੁਫ਼ਤ ਰਹੇਗਾ ।

LEAVE A REPLY

Please enter your comment!
Please enter your name here