ਜਲੰਧਰ, 17 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ ਕੈਂਟ (Jalandhar Cantt) ਦੇ ਮੁਹੱਲਾ ਨੰਬਰ 30 ਵਿਚ ਬੀਤੇ ਦਿਨੀਂ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਸ ਕਿਸ ਦੇ ਲੱਗੀਆਂ ਗੋਲੀਆਂ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਦੇ ਮੁਹੱਲਾ ਨੰਬਰ 30 ਵਿੱਚ ਗੋਲੀਆਂ ਚੱਲਣ ਨਾਲ ਇਲਾਕੇ ਵਿਚ ਚੁਫੇਰੇਓਂ ਇਕ ਵਾਰ ਤਾਂ ਦਹਿਸ਼ਤ ਫੈਲ ਗਈ ਦੇ ਚਲਦਿਆਂ ਗੋਲੀਆਂ ਉਥੇ ਮੌਜੂਦ ਇਕ ਕਾਰ ਅਤੇ ਦੋ ਐਕਟੀਵਾ ਤੇ ਲੱਗੀਆਂ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ।
ਕੀ ਦੱਸਿਆ ਏ. ਡੀ. ਸੀ. ਪੀ. ਸਿਟੀ-2 ਨੇ
ਉਕਤ ਖੇਤਰ ਵਿਚ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. (ਸਿਟੀ-2) (ADCP (City-2)) ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਕੈਂਟੋਨਮੈਂਟ ਥਾਣਾ ਖੇਤਰ ਵਿੱਚ ਹੱਥੋਪਾਈ ਦੌਰਾਨ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ । ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ।
ਕੀ ਸਾਹਮਣੇ ਆਇਆ ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ
ਪੰਜਾਬ ਪੁਲਸ (Punjab Police) ਵਲੋਂ ਘਟਨਾ ਦੀ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਇੱਕ ਹੀ ਸਥਾਨ ‘ਤੇ ਰਹਿਣ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਜਾਣਕਾਰਾਂ ਵਿਚਾਲੇ ਹੋਈ ਝੜਪ ਦਾ ਨਤੀਜਾ ਸੀ । ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ । ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ ।









