ਕੇਂਦਰੀ ਜੇਲ ਪਟਿਆਲਾ ਵਿਚ ਬੰਦ ਰਾਜੋਆਣਾ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

0
29
Balwant Rajoana

ਪਟਿਆਲਾ, 17 ਸਤੰਬਰ 2026 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ (Wrote a letter) ਗਿਆ ਹੈ ।

ਕੀ ਲਿਖਿਆ ਗਿਆ ਹੈ ਪੱਤਰ ਵਿਚ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਵਿਚ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵਲੋਂ ਜੋ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਵਿਚ ਆਖਿਆ ਗਿਆ ਹੈ ਕਿ ਉਸਦੀ ਰਹਿਮ ਦੀ ਅਪੀਲ ‘ਤੇ ਜਲਦੀ ਫ਼ੈਸਲਿਆ ਜਾਵੇ । ਦੱਸਣਯੋਗ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਜੇਲ ਵਿਚ ਬੰਦ ਹੈ ਅਤੇ 20 ਸਾਲਾਂ ਤੋਂ ਆਪਣੀ ਮੌਤ ਦੀ ਸਜ਼ਾ ਬਾਰੇ ਫ਼ੈਸਲੇ ਦੀ ਉਡੀਕ ਕਰ ਰਿਹਾ ਹੈ ।

ਕਦੋਂ ਲਿਖਿਆ ਗਿਆ ਰਾਜੋਆਣਾ ਵਲੋਂ ਪੱਤਰ

ਪ੍ਰਾਪਤ ਸੂਚਨਾ ਮੁਤਾਬਕ ਉਕਤ ਪੱਤਰ ਬਲਵੰਤ ਰਾਜੋਆਣਾ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ 16 ਸਤੰਬਰ 2026 ਦਿਨ ਬੁੱਧਵਾਰ ਨੂੰ ਲਿਖਿਆ ਗਿਆ ਹੈ । ਰਾਜੋਆਣਾ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਉਸਦੀ ਮੌਤ ਦੀ ਸਜ਼ਾ ਸਬੰਧੀ ਅਪੀਲ ਲਗਭਗ 15 ਸਾਲਾਂ ਤੋਂ ਕੇਂਦਰ ਸਰਕਾਰ ਦੇ ਕੋਲ ਰਾਖਵੀਂ ਪਈ ਹੈ । ਰਾਜੋਆਣਾ ਰਾਜੋਆਣਾ ਨੇ ਪ੍ਰਧਾਨ ਮੰਤਰੀ ਤੋਂ ਸਵਾਲ ਕੀਤਾ ਕਿ ਇੰਨੇ ਲੰਬੇ ਸਮੇਂ ਬਾਅਦ ਵੀ ਕੋਈ ਫੈਸਲਾ ਕਿਉਂ ਨਹੀਂ ਲਿਆ ਜਾ ਰਿਹਾ ਹੈ ।

LEAVE A REPLY

Please enter your comment!
Please enter your name here