ਏਸ਼ੀਆਈ ਹਾਕੀ ਫੈੱਡਰੇਸ਼ਨ ਦਿੱਤਾ ਮਾਨ ਨੂੰ ਹਾਕੀ ਮੁਕਾਬਲੇ ਦੇਖਣ ਦਾ ਸੱਦਾ

0
40
Bhagwant Singh

ਚੰਡੀਗੜ੍ਹ, 22 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਹਾਕੀ ਫੈੱਡਰੇਸ਼ਨ ਵਲੋਂ ਏਸ਼ੀਆਈ ਖੇਡਾਂ ਵਿਚ ਹਾਕੀ ਮੁਕਾਬਲੇ ਦੇਖਣ ਦਾ ਸੱਦਾ ਦਿੱਤਾ ਗਿਆ ਹੈ ।

ਕਿਥੇ ਹੋ ਰਹੀਆਂ ਹਨ ਏਸ਼਼ੀਆਈ ਖੇਡਾਂ

ਮਿਲੀ ਜਾਣਕਾਰੀ ਅਨੁਸਾਰ ਏਸ਼ੀਅਨ ਹਾਕੀ ਫੈੱਡਰੇਸ਼ਨ (ਏ. ਐੱਚ. ਐੱਫ. ) ਨੇ ਜੋ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ ਪੰਜਾਬ ਸਰਕਾਰ ਦੇ ਇਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 ‘ਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ । ਇਹ ਸੱਦਾ ਅਜਿਹੇ ਮਹੱਤਵਪੂਰਨ ਸਮੇਂ ਆਇਆ ਹੈ, ਜਦੋਂ ਪੰਜਾਬ ਪਹਿਲੀ ਵਾਰ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ।

ਦਿੱਤਾ ਗਿਆ ਸੱਦਾ ਹਾਕੀ ਦੇ ਕਿਹੜੇ ਕਿਹੜੇ ਮੈਚ ਲਈ ਹੈ

ਏਸ਼ੀਅਨ ਹਾਕੀ ਫੈੱਡਰੇਸ਼ਨ (Asian Hockey Federation) ਦੇ ਪ੍ਰਧਾਨ ਫੂਮੀਓ ਓਗੁਰਾ ਵੱਲੋਂ ਦਿੱਤਾ ਗਿਆ ਇਹ ਸੱਦਾ 30 ਸਤੰਬਰ ਤੇ 1 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ ਅਤੇ ਉਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੈਚਾਂ ਲਈ ਹੈ । ਏ. ਐੱਚ. ਐੱਫ. ਨੇ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਦੀ ਮੌਜੂਦਗੀ ਨਾਲ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਆਯੋਜਨ ਅਤੇ ਸੰਚਾਲਨ ਦਾ ਸਿੱਧਾ ਤਜਰਬਾ ਮਿਲੇਗਾ ।

ਪੰਜਾਬ ਕਰੇਗਾ ਅਕਤੂਬਰ ਤੋਂ ਨਵੰਬਰ ਤੱਕ ਹੋਣ ਵਾਲੀ ਚੈਂਪੀਅਨ ਲਈ ਟੀਮਾਂ ਦਾ ਸਵਾਗਤ

ਇਹ ਤਜਰਬਾ ਖ਼ਾਸ ਮਹੱਤਵ ਰੱਖਦਾ ਹੈ । ਕਿਉਂਕਿ ਪੰਜਾਬ 27 ਅਕਤੂਬਰ ਤੋਂ 5 ਨਵੰਬਰ ਤੱਕ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਜਲੰਧਰ ਅਤੇ ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤੀ ਜਾਵੇਗੀ, ਜਿਸ ‘ਚ ਜਲੰਧਰ ਉਦਘਾਟਨੀ ਸਮਾਰੋਹ ਤੇ ਲੀਗ-ਗ੍ਰੇਡ ਮੈਚਾਂ ਦੀ ਮੇਜ਼ਬਾਨੀ ਕਰੇਗਾ ਜਦਕਿ ਮੋਹਾਲੀ ਸੈਮੀਫਾਈਨਲ ਅਤੇ ਫਾਈਨਲ ਦੀ ਮੇਜ਼ਬਾਨੀ ਕਰੇਗਾ ।

ਮੁੱਖ ਮੰਤਰੀ ਨੇ ਟੂਰਨਾਮੈਂਟ ਨੂੰ ਦੱਸਿਆ ਸ਼ਾਨਦਾਰ ਮੌਕਾ

ਪੰਜਾਬ ਵੱਲੋਂ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਪਹਿਲਾ ਮੌਕਾ ਹੋਵੇਗਾ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਟੂਰਨਾਮੈਂਟ ਨੂੰ ਉਸ ਧਰਤੀ ‘ਤੇ ਹਾਕੀ ਲਈ ਸ਼ਾਨਦਾਰ ਮੌਕਾ ਦੱਸਿਆ ਹੈ, ਜਿਸ ਨੇ ਭਾਰਤੀ ਹਾਕੀ ਦੇ ਨਾਇਕਾਂ ਦੀਆਂ ਕਈ ਪੀੜ੍ਹੀਆਂ ਤਿਆਰ ਕੀਤੀਆਂ ਹਨ ।

LEAVE A REPLY

Please enter your comment!
Please enter your name here