ਫਿਰੋਜ਼ਪੁਰ, 24 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur District) ਵਿਖੇ ਸਕੂਲ ਆਫ ਐਮੀਨੈਂਸ ਨੂੰ ਇਕ ਧਮਕੀ ਭਰੀ ਈਮੇਲ ਭੇਜ ਕੇ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।
ਪੁਲਸ ਨੇ ਕੀਤੀ ਸੂਚਨਾ ਮਿਲਦਿਆਂ ਹੀ ਜਾਂਚ ਸੁਰੂ
ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜਿਲੇ ਵਿਚ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (Government Senior Secondary School) ਨੂੰ ਇਕ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਸਬੰਧੀ ਸੂਚਨਾ ਮਿਲਦਿਆਂ ਹੀ ਫਿਰੋਜ਼ਪੁਰ ਵਲੋਂ ਸਕੂਲ ਨੂੰ ਖਾਲੀ ਕਰਵਾ ਕੇ ਸਕੂਲ ਕੈਂਪਸ ਦੀ ਵੱਖ-ਵੱਖ ਯੰਤਰਾਂ ਨਾਲ ਜਾਂਚ ਕੀਤੀ ਗਈ । ਪੁਲਸ ਵਲੋਂ ਬੱਚਿਆਂ ਨੂੰ ਸਕੂਲ ਗਰਾਊਂਡ ਵਿਚ ਬੈਠਾ ਕੇ ਕਲਾਸਰੂਮਜ਼ ਦੀ ਤਲਾਸੀ ਜਾਰੀ ਹੈ ।
ਕੀ ਦੱਸਿਆ ਸਕੂਲ ਪ੍ਰਿੰਸੀਪਲ ਨੇ
ਉਕਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਸਵੇਰੇ ਲਗਭਗ 10 ਵਜੇ ਸਕੂਲ ਦੀ ਈਮੇਲ ਆਈ. ਡੀ. ’ਤੇ ਇੱਕ ਮੈਸਜ ਰਿਸੀਵ ਹੋਇਆ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ ।
ਉਨ੍ਹਾਂ ਦੱਸਿਆ ਕਿ ਈਮੇਲ ਮਿਲਣ ਤੋਂ ਬਾਅਦ ਕੁਝ ਸਮੇਂ ਲਈ ਸਕੂਲ ਵਿੱਚ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ ਪਰ ਸਕੂਲ ਪ੍ਰਸ਼ਾਸਨ ਅਤੇ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਸਥਿਤੀ ਨੂੰ ਤੁਰੰਤ ਸੰਭਾਲ ਲਿਆ । ਮੌਕੇ ’ਤੇ ਪਹੁੰਚੇ ਡੀ. ਐਸ. ਪੀ. (ਸਿਟੀ) ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ (Bomb disposal squads) ਅਤੇ ਵਿਸ਼ੇਸ਼ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ।









