ਭਾਜਪਾ ਵਿਚ 4 ਸਾਲਾਂ ਵਿਚ ਕੁਝ ਵੀ ਹਾਸਲ ਨਹੀਂ ਹੋਇਆ : ਕੈਪਟਨ ਅਮਰਿੰਦਰ ਸਿੰਘ

0
36
Amarinder Singh

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ (Former Chief Minister of Punjab) ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਭਾਜਪਾ ਵਿਚ ਚਾਰ ਸਾਲਾਂ ਵਿਚ ਕੁੱਝ ਵੀ ਹਾਸਲ ਨਹੀਂ ਹੋ ਸਕਿਆ ਹੈ ।

ਹੋਰ ਕੀ ਕੀ ਆਖਿਆ ਕੈਪਟਨ ਅਮਰਿੰਦਰ ਨੇ

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਵਿਚ ਜਾਣ ਦੀ ਕੋਈ ਯੋਜਨਾ ਨਹੀਂ ਹੈ ਸਬੰਧੀ ਆਖਦਿਆਂ ਕਿਹਾ ਕਿ 2027 ਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ । ਉਨ੍ਹਾਂ ਤਰਕ ਦਿੱਤਾ ਕਿ ਭਾਜਪਾ ਕੋਲ ਕੋਈ ਖ਼ਾਸ ਜ਼ਮੀਨੀ ਸਮਰਥਨ ਨਹੀਂ ਹੈ ।

ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਹੋਣਾ ਚਾਹੀਦੀ ਹੈ : ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ-ਸ਼੍ਰੋਮਣੀ ਅਕਾਲੀ ਦਲ (BJP-Shiromani Akali Dal) ਗੱਠਜੋੜ ਦੀ ਜ਼ੋਰਦਾਰ ਹਮਾਇਤ ਕਰਦਿਆਂ ਆਖਿਆ ਹੈ ਕਿ ਉਹ ਇਹ ਕਹਿਣ ਵਾਲੇ ਪਹਿਲੇ ਵਿਅਕਤੀ ਹਨ ਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰ ਬਣਾਉਣਾ ਚਾਹੁੰਦੀ ਹੈ ਤਾਂ ਭਾਜਪਾ ਨੂੰ ਅਕਾਲੀਆਂ ਨਾਲ ਗੱਠਜੋੜ ਦੀ ਲੋੜ ਹੈ ਜੋ ਤੁਹਾਡੇ ਪੁਰਾਣੇ ਭਾਈਵਾਲ ਹਨ । ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਪਹਿਲਾਂ ਵੀ ਦੋ ਜਾਂ ਤਿੰਨ ਵਾਰ ਮਿਲ ਕੇ ਸਰਕਾਰਾਂ ਬਣਾਈਆਂ ਹਨ ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਕੈਪਟਨ ਨੇ ਕੀਤੀ ਮੰਗ

ਕੈਪਟਨ ਅਮਰਿੰਦਰ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਸ ਨੂੰ ਬਾਹਰ ਆਉਣ ਦਿਓ ਤੇ ਚੋਣ ਲੜਨ ਦਿਓ ਅਤੇ ਜੇ ਉਹ ਕਰ ਸਕਦਾ ਹੈ ਤਾਂ ਉਸ ਨੂੰ ਜਿੱਤਣ ਦਿਓ । ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਸ ਨੂੰ ਜੇਲ੍ਹ ਵਿੱਚ ਰੱਖੋਗੇ ਉਹ ਓਨਾਂ ਹੀ ਪ੍ਰਸਿੱਧ ਹੁੰਦਾ ਜਾਵੇਗਾ।ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਕੈਦ ਕੱਟ ਰਹੇ ਜਗਤਾਰ ਸਿੰਘ ਹਵਾਰਾ ਸਣੇ ਲੰਮੇ ਸਮੇਂ ਤੋਂ ਜੇਲ੍ਹ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਹਮਾਇਤ ਵੀ ਕੀਤੀ ।

LEAVE A REPLY

Please enter your comment!
Please enter your name here