ਚੰਡੀਗੜ੍ਹ, 28 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ ।
ਕਿੰਨੇ ਪਿੰਡਾਂ ਵਿਚ ਕੀਤੇ ਗਏ ਹਨ ਕਰੋੜਾਂ ਰੁਪਏ ਜਾਰੀ
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਐੱਸ. ਸੀ. ਬਹੁਤਾਤ ਵਾਲੇ ਜਿਨ੍ਹਾਂ ਪਿੰਡਾਂ ਨੂੰ 201 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਵਾਲੇ ਪਿੰਡਾਂ ਦੀ ਗਿਣਤੀ 3763 ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦਾ ਉਦੇਸ਼ `ਆਦਰਸ਼ ਪਿੰਡ`ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ । ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ । ਇਹ ਰਕਮ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ‘ਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ ।
ਪਿੰਡਾਂ ਨੂੰ ਲੋੜ ਅਨੁਸਾਰ ਫੰਡ ਪੜਾਅਵਾਰ ਜਾਰੀ ਕੀਤੀ ਜਾਵੇਗੀ ਰਾਸ਼ੀ
ਉਨ੍ਹਾਂ ਕਿਹਾ ਕਿ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ । ਜਾਰੀ ਕੀਤੀ ਗਈ ਰਕਮ ਨਾਲ ਪਿੰਡਾਂ ‘ਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟ੍ਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ । ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ‘ਚ ਸਫ਼ਾਈ, ਵਾਤਾਵਰਨ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ‘ਚ ਮਦਦ ਮਿਲੇਗੀ ।









