ਅੰਮ੍ਰਿਤਸਰ ਪੁਲਸ ਨੇ ਹਥਿਆਰਾਂ ਅਤੇ ਹੈਰੋਇਨ ਸਮੇਤ 5 ਮੁਲਜ਼ਮ ਕੀਤੇ ਕਾਬੂ

0
39
Amritsar Police

ਅੰਮ੍ਰਿਤਸਰ, 30 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਪੰਜ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ (Illegal weapons) ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਪਕੜੇ ਗਏ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਸ ਮੁਹਿੰਮ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਦੇ ਕੋਲੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ (Heroin) ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਪੁਲਿਸ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਸਨ ।

ਐਫ. ਆਈ. ਆਰ. ਦਰਜ ਕਰਕੇ ਕੀਤੀ ਜਾ ਰਹੀ ਹੈ ਪੁੱਛਗਿੱਛ

ਉਪਰੋਕਤ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ‘ਡੀ-ਡਿਵੀਜ਼ਨ`ਅਤੇ ਛੇਹਰਟਾ ਥਾਣਿਆਂ ਵਿੱਚ ਵੱਖਰੀਆਂ-ਵੱਖਰੀਆਂ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ । ਪੁਲਸ ਫਿਲਹਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ । ਜਾਂਚ ਦੌਰਾਨ ਵਿਦੇਸ਼ਾਂ ਵਿੱਚ ਬੈਠੇ `ਹੈਂਡਲਰਾਂ`ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ । ਪੁਲਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here