ਗੈਰ-ਕਾਨੂੰਨੀ ਹਥਿਆਰਾਂ ਸਮੇਤ ਗੁਰਦਾਸਪੁਰ ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ

0
38
illegal weapons

ਗੁਰਦਾਸਪੁਰ, 1 ਅਕਤੂਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਵਿਖੇ ਪੰਜਾਬ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਪੁਲਸ ਵਲੋਂ ਜੋ ਇਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ (Inter-state arms smuggling gang) ਦਾ ਪਰਦਾਫਾਸ਼ ਕਰਦਿਆਂ ਜੋ ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕੋਲੋਂ ਪੁਲਸ ਵਲੋਂ 7 ਪਿਸਤੌਲਾਂ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ ਅਤੇ ਛੇ . 30 ਕੈਲੀਬਰ ਪਿਸਤੌਲਾਂ ਹਨ ਅਤੇ 8 ਮੈਗਜ਼ੀਨ ਬਰਾਮਦ ਕੀਤੇ ਗਏ ਹਨ ।

ਕੀ ਪਤਾ ਚੱਲਿਆ ਸ਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਪਕੜੇ ਗਏ ਚਾਰੋਂ ਵਿਅਕਤੀਆਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੇ ਨਿਰਦੇਸ਼ਾਂ ‘ਤੇ ਇਹ ਗੈਰ-ਕਾਨੂੰਨੀ ਹਥਿਆਰ (Illegal weapons) ਪ੍ਰਾਪਤ ਕੀਤੇ ਗਏ ਸਨ । ਇਸ ਸਬੰਧੀ ਥਾਣਾ ਕਲਾਨੌਰ ਵਿਖੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ੍ਹ ਹੈ ।

LEAVE A REPLY

Please enter your comment!
Please enter your name here