ਵਿਜੀਲੈਂਸ ਨੇ ਐਸ. ਡੀ. ਓ. ਨੂੰ ਕੀਤਾ ਰਿਸ਼ਵਤ ਲੈਣ ਦੇ ਦੋੋਸ਼ ਰੰਗੇ ਹੱਥੀਂ ਗ੍ਰਿਫਤਾਰ

0
26
Vigilance

ਪਟਿਆਲਾ, 8 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਅੱਜ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ. ਡੀ. ਓ. ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਐਸ. ਡੀ. ਓ.

ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜੋ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਵੀਜ਼ਨਲ ਅਫ਼ਸਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਦੀ ਪਛਾਣ ਹਰਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਵਿਜੀਲੈਂਸ ਪੰਜਾਬ ਦੇ ਬੁਲਾਰੇ ਨੇ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ (Complainant) ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ।

ਐਸ. ਡੀ. ਓ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ । ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ. ਡੀ. ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ (While accepting a bribe) ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here