ਜਲੰਧਰ, 9 ਅਕਤੂਬਰ 2026 : ਪੰਜਾਬ ਦੇ ਜਲੰਧਰ (Jalandhar) ਵਿਖੇ ਰੈਡ ਕਰਾਸ ਭਵਨ ਦੀ ਕੰਧ ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ (Arrested) ਕਰ ਲਿਆ ਗਿਆ ਹੈ ।
ਕੌਣ ਕੌਣ ਹਨ ਦੋਵੇਂ ਜਣੇ
ਜਲੰਧਰ ਕਮਿਸ਼ਨਰੇਟ ਪੁਲਸ (Jalandhar Commissionerate Police) ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਲੰਧਰ ਵਿਚ ਰੈਡ ਕਰਾਸ ਭਵਨ ਦੀ ਕੰਧ ‘ਤੇ ਖਾਲਿਸਤਾਨੀ ਪੱਖੀ ਨਾਅਰੇ (Pro-Khalistan slogans) ਲਿਖਣ ਦੇ ਮਾਮਲੇ ਵਿਚ ਜਲੰਧਰ ਪੁਲਸ ਵਲੋਂ ਜਿਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਲੰਧਰ ਦਿਹਾਤੀ ਖੇਤਰ ਦੇ ਪਿੰਡ ਨਿਹਾਲੂਵਾਲ ਨਿਵਾਸੀ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਪਕੜੇ ਗਏ ਦੋਵੇਂ ਵਿਅਕਤੀ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (Sikhs for Justice) ਦੇ ਕਥਿਤ ਸੰਚਾਲਕ ਹਨ ।
ਕੀ ਦੱਸਿਆ ਜਲੰਧਰ ਪੁਲਸ ਕਮਿਸ਼ਨਰ ਨੇ
ਪੁਲਸ ਅਨੁਸਾਰ ਦੋਵਾਂ ਦਾ ਅਪਰਾਧਿਕ ਰਿਕਾਰਡ ਹੈ । ਪੁਲਸ ਨੇ ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੁਲਸ ਅਨੁਸਾਰ 29 ਸਤੰਬਰ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ‘ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖੇ ਮਿਲੇ ਸਨ । ਇਸ ਤੋਂ ਬਾਅਦ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਸੀ । ਪੁਲਸ ਨੇ ਮਾਮਲੇ ‘ਚ ਤੁਰੰਤ ਐੱਫ. ਆਈ. ਆਰ. ਦਰਜ ਕੀਤੀ ਅਤੇ ਡੀ. ਸੀ. ਪੀ. (ਸਿਟੀ) ਆਦਿੱਤਿਆ ਵਾਰੀਅਰ ਅਤੇ ਡੀ. ਸੀ. ਪੀ.(ਇਨਵੈਸਟੀਗੇਸ਼ਨ)ਮਨਪ੍ਰੀਤ ਸਿੰਘ ਢਿੱਲੋਂ ਦੀਆਂ ਪੁਲਸ ਟੀਮਾਂ ਨੇ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ।
ਹੁਸਿ਼ਆਰਪੁਰ `ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨ-ਤੋੜ ਕਰਨ ਦੀ ਗੱਲ ਵੀ ਕਬੂਲੀ
ਪੁੱਛਗਿੱਛ `ਚ ਦੋਵਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ 14 ਅਤੇ 15 ਸਤੰਬਰ ਦੀ ਅੱਧੀ ਰਾਤ ਨੂੰ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ‘ਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਵੀ ਭੰਨ-ਤੋੜ ਕੀਤੀ ਸੀ। ਇਸ ਸਬੰਧੀ ਥਾਣਾ ਚੱਬੇਵਾਲ ਵਿਖੇ ਮਾਮਲਾ ਦਰਜ ਹੈ । ਜਲੰਧਰ ‘ਚ ਹੋਈ ਘਟਨਾ ਸਬੰਧੀ ਥਾਣਾ ਡਵੀਜ਼ਨ ਨੰਬਰ 6 ‘ਚ ਮਾਮਲਾ ਦਰਜ ਕੀਤਾ ਗਿਆ ਹੈ ।









