ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

0
48
Harpal Cheema

ਚੰਡੀਗੜ੍ਹ, 13 ਅਕਤੂਬਰ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ (Government of Punjab) ਨੇ ਕਿਸਾਨਾਂ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ ।

ਕਿਹੜੀਆਂ-ਕਿਹੜੀਆਂ ਮੰਗਾਂ ‘ਤੇ ਕੀਤਾ ਗਿਆ ਵਿਚਾਰ-ਵਟਾਂਦਰਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕਿਸਾਨਾਂ ਸਬੰਧੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਬ-ਕਮੇਟੀ ਨੇ ਸਾਰੀਆਂ ਮੰਗਾਂ `ਤੇ ਚਰਚਾ ਕੀਤੀ ਅਤੇ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਇੱਕ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ।

ਕੀ ਆਖਿਆ ਵਿੱਤ ਮੰਤਰੀ ਚੀਮਾ ਨੇ

ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕਿਹਾ ਕਿ ਉਹ ਕੇਂਦਰ ਦੇ ਅਮਰੀਕੀ ਸਮਝੌਤੇ, ਬੀਜ ਬਿੱਲ ਆਦਿ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ । ਚੀਮਾ ਨੇ ਦੱਸਿਆ ਕਿ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ । ਫਸਲਾਂ ਦੇ ਨੁਕਸਾਨ ਬਾਰੇ ਚੀਮਾ ਨੇ ਕਿਹਾ ਕਿ ਇਸ ਲਈ ਇੱਕ ਵਿਸ਼ੇਸ਼ ਬਜਟ ਰੱਖਿਆ ਜਾਣਾ ਚਾਹੀਦਾ ਹੈ, ਜਿਸ ਲਈ ਅਸੀਂ ਪਹਿਲਾਂ ਹੀ 750 ਕਰੋੜ ਰੁਪਏ ਰੱਖੇ ਹਨ ਅਤੇ ਜਿਸ ਵਿੱਚੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ ।

LEAVE A REPLY

Please enter your comment!
Please enter your name here