ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਪੁਲਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ

0
47
Arest

ਮਾਨਸਾ, 13 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਵਿਖੇ ਪਰਵਿੰਦਰ ਸਿੰਘ ਝੋੋਟਾ ਦੇ ਸਵੇਰੇ ਗੋਲੀ ਮਾਰ ਕੇ ਕਰ ਦਿੱਤੇ ਕਤਲ ਮਾਮਲੇ ਵਿਚ ਪੁਲਸ ਵਲੋਂ ਪਹਿਲੀ ਗ੍ਰਿਫ਼ਤਾਰੀ (Arrest) ਪਾਈ ਗਈ ਹੈ।

ਕੀ ਜਾਣਕਾਰੀ ਦਿੱਤੀ ਡੀ. ਆਈ. ਜੀ. ਬਠਿੰਡਾ ਵਲੋਂ

ਪੰਜਾਬ ਦੇ ਜਿਲਾ ਬਠਿੰਡਾ ਰੇਂਜ ਦੇ ਡੀ. ਆਈ. ਜੀ. (DIG of Bathinda Range) ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਸਾਥੀ ਗਿਫ੍ਰਤਾਰ ਕਰ ਲਿਆ ਹੈ । ਖ਼ਬਰ ਇਹ ਵੀ ਹੈ ਕਿ ਅਸ਼ਵਨੀ ਕੁਮਾਰ ਦੇ ਪਰਿਵਾਰ ਨੂੰ ਪੁਲਸ ਨੇ ਡਿਟੇਨ ਕਰ ਲਿਆ ਹੈ । ਦੱਸਣਯੋਗ ਹੈ ਕਿ ਜਿਸ ਵਿਅਕਤੀ ਵਲੋਂ ਪਰਵਿੰਦਰ ਸਿੰਘ ਨੂੰ ਗੋਲੀ ਮਾਰੀ ਗਈ ਸੀ ਉਹ ਹਾਲੇ ਵੀ ਪੁਲਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ ।

LEAVE A REPLY

Please enter your comment!
Please enter your name here