ਸੰਗਰੂਰ ਨੂੰ ਕੀਤਾ ਜਾ ਰਿਹਾ ਹੈ ਸਕੇਟਿੰਗ ਹੱਬ ਵਜੋਂ ਵਿਕਸਤ : ਮੁੱਖ ਮੰਤਰੀ

0
36
Chief Minister

ਸੰਗਰੂਰ; 13 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ (Skating Hub) ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ।

ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰਨ ਸਬੰਧੀ ਆਖਿਆ ਗਿਆ ਹੈ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ ।

ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਮਾਨ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ।

ਭਾਰਤ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੇ ਕਪਤਾਨ ਪੰਜਾਬੀ ਹਨ

ਪੰਜਾਬ ਦੀ ਖੇਡ ਵਿਰਾਸਤ ‘ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ਲਈ ਉਤਸਾਹਿਤ ਕਰਨ ਤਾਂ ਜੋ ਉਹ ਦੇਸ ਦਾ ਨਾਂ ਰੌਸਨ ਕਰ ਸਕਣ । ਸੰਗਰੂਰ ਹੁਣ ਸਕੇਟਿੰਗ ਹੱਬ ਵਜੋਂ ਉਭਰਿਆ ਹੈ, ਜਿੱਥੋਂ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸਟਰੀ ਤਗਮੇ ਜਿੱਤਦੇ ਹਨ। ਇਨ੍ਹਾਂ ਨੌਜਵਾਨ ਖਿਡਾਰੀਆਂ ਦੇ ਮਾਪਿਆਂ ਅਤੇ ਕੋਚਾਂ ਦੀ ਸਖਤ ਮਿਹਨਤ ਅਤੇ ਸਮਰਪਣ ਨੂੰ ਸਲਾਮ ਹੈ ।

ਸੰਗਰੂਰ ਜਿਲੇ ਦੇ ਖਿਡਾਰੀਆਂ ਦਾ ਹਰ ਸਾਲ ਜਿੱਤਣਾ ਮਾਣ ਵਾਲੀ ਗੱਲ

ਮੁੱਖ ਮੰਤਰੀ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ 19ਵੀਆਂ ਅਤੇ 20ਵੀਆਂ ਏਸੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪਾਂ (Asian Roller Skating Championships) ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ । ਉਨ੍ਹਾਂ ਕਿਹਾ ਕਿ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸਟਰੀ ਤਗਮੇ ਜਿੱਤਦੇ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਰਾਸਟਰੀ ਅਤੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸਨ ਕਰਨ ਲਈ ਮਿਆਰੀ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਏ ਜਾਣ ।

LEAVE A REPLY

Please enter your comment!
Please enter your name here