ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ

0
54
Punjab bandh

ਮਾਨਸਾ, 14 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਬੀਤੇ ਦਿਨੀਂ ਹੋਏ ਕਤਲ ਨੂੰ ਲੈ ਕੇ ਬਣਾਈ ਗਈ ਕਮੇਟੀ ਵਲੋਂ ਪੰਜਾਬ ਬੰਦ (Punjab bandh ) ਦਾ ਸੱਦਾ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਦਿਨ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਦਿਨ ਦਿਹਾੜੇ ਕਰ ਦਿੱਤੇ ਗਏ ਕਤਲ ਨੂੰ ਲੈ ਕੇ ਬਣਾਈ ਗਈ ਇਕ ਕਮੇਟੀ ਵਲੋਂ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ ਉਹ ਸਂੱਦਾ 15 ਅਕਤੂਬਰ ਦਿਨ ਵੀਰਵਾਰ ਦਾ ਦਿੱਤਾ ਗਿਆ ਹੈ ।

ਕੀ ਕੀ ਮੰਗ ਕੀਤੀ ਗਈ ਹੈ ਕਮੇਟੀ ਵਲੋਂ

ਪ੍ਰਾਪਤ ਸੂਚਨਾ ਮੁਤਾਬਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਗਈ ਕਮੇਟੀ ਜਿਸ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਵਲੋਂ ਜਿਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ, ਉੁਥੇ ਹੀ ਪੰਜਾਬ ਵਿੱਚ ਵਿਕ ਰਹੇ ਨਸ਼ੇ ਅਤੇ ਜੋ ਪਰਮਿੰਦਰ ਝੋਟੇ ਦਾ ਕਤਲ ਨਸ਼ਾ ਸਮਗਲਰਾਂ ਦੀ ਸ਼ਹਿ ਤੇ ਪੁਲਸ ਦੇ ਗੱਠਜੋੜ ਨਾਲ ਹੋਇਆ ਹੈ ਉਸਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕੀਤੀ ਹੈ।

ਹੋਰ ਕੀ ਕੀ ਆਖਿਆ ਗਿਆ ਹੈ ਕਮੇਟੀ ਵਲੋਂ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਣੀ ਕਮੇਟੀ ਦੇ ਆਗੂਆਂ ਵਲੋਂ ਆਖਿਆ ਗਿਆ ਹੈ ਕਿ ਜਿੰਨਾਂ ਚਿਰ ਤਿੰਨੇ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਓਨਾਂ ਚਿਰ ਸੰਸਕਾਰ ਨਹੀਂ ਕੀਤਾ ਜਾਵੇਗਾ ਅਤੇ ਦਿਨ ਰਾਤ ਦਾ ਧਰਨਾ ਪੱਕੇ ਤੌਰ `ਤੇ ਲੱਗਿਆ ਰਹੇਗਾ । ਕਮੇਟੀ ਵਲੋਂ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀ. ਜੀ. ਆਈ. ਤੋਂ ਕਰਾਉਣ ਦੀ ਮੰਗ ਕੀਤੀ ਹੈ ਅਤੇ ਜਿ਼ਲ੍ਹੇ ਦੇ ਸਿਹਤ ਵਿਭਾਗ ਅਤੇ ਪੁਲਸ ਅਧਿਕਾਰੀਆਂ ਤੇ ਮਾਮਲੇ ਦਰਜ ਕਰਨ ਦੀ ਮੰਗ ਕੀਤੀ ਹੈ ।

LEAVE A REPLY

Please enter your comment!
Please enter your name here