ਮਾਨਸਾ, 14 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਕਤਲ ਕਰਨ ਵਾਲੇੇ ਮੁਲਜਮ ਦਾ ਘਰ ਤੇ ਦੁਕਾਨ (Home and shop) ਦੋਵੇਂ ਹੀ ਢਾਹ ਦਿੱਤੇ ਜਾਣ ਦਾ ਸਮਾਚਾਰ ਹੈ ।
ਝੋਟੇ ਦੇ ਕਤਲ ਤੋਂ ਨਾਰਾਜ਼ ਜੱਥੇਬੰਦੀਆਂ ਕੀਤਾ ਬਾਜਾਰ ਬੰਦ
ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਜੋ ਬੀਤੇ ਦਿਨੀਂ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ (Parvinder Singh Jhota) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਜਿਥੇ ਜਿਲਾ ਪ੍ਰਸ਼ਾਸਨ ਨੇ ਨਸ਼ਾ ਵਿਰੋਧੀ ਕਾਰਵਾਈ ਤਹਿਤ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਦੋਵੇਂ ਹੀ ਢਾਹ ਦਿੱਤੇ ਹਨ, ਉਥੇ ਹੀ ਕਤਲ ਦੀ ਘਟਨਾ ਤੋਂ ਨਾਰਾਜ ਚੱਲ ਰਹੀਆਂ ਸਿੱਖ ਜੱਥੇਬੰਦੀਆਂ ਵਲੋਂ ਬਾਜ਼ਾਰ ਬੰਦ ਕਰਵਾ ਦਿੱਤੇ ਗਏ ਹਨ ।
ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਏ ਜਾਣ ਨੂੰ ਲੈ ਕੇ ਪਰਿਵਾਰ ਅੜਿਆ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਤੋਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਮ੍ਰਿਤਕ ਦਾ ਪਰਿਵਾਰ ਅੜ ਗਿਆ ਹੈ ਤੇ ਜਾਂਚ ਕੀਤੇ ਜਾਣ ਦੀ ਮੰਗ ਪੂਰੀ ਨਾ ਹੋਣ ਤੱਕ ਮ੍ਰਿਤਕ ਦਾ ਸੰਸਕਾਰ ਨਾ ਕਰਨ ਤੇ ਅੜਿਆ ਹੋਇਆ ਹੈ। ਇਸ ਮੌਕੇ ਜੱਥੇਬੰਦੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਾਨ ਤੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਅਸਤੀਫਾ ਦਿੱਤਾ ਜਾਵੇ ।









