ਗੜ੍ਹਸ਼ੰਕਰ, 14 ਅਕਤੂਬਰ 2026 : ਪੰਜਾਬ ਦੇ ਜਿਲਾ ਹੁਸਿ਼ਆਰਪੁਰ (Hoshiarpur) ਵਿਖੇ ਇਕ ਨੌਜਵਾਨ ਨੂੰ ਚਚੇਰੀ ਭੈਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।
ਪੁਲਸ ਨੇ ਕੀਤਾ ਮੁਲਜਮ ਵਿਰੁੱਧ ਕੇਸ ਦਰਜ
ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼਼ੰਕਰ ਵਿਖੇ ਜੋ ਇਕ ਨੌਜਵਾਨ ਵਲੋਂ ਆਪਣੀ ਹੀ ਚਚੇਰੀ ਭੈਣ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਮਾਮਲੇ ਵਿਚ ਮਾਹਿਲਪੁਰ ਪੁਲਸ ਨੇ ਪੀੜਤਾ ਦੇ ਪਰਿਵਾਰ ਦੇ ਬਿਆਨਾਂ ‘ਤੇ ਮੁਲਜ਼ਮ ਖਿ਼ਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ (Case registered) ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਕੀ ਦੱਸਿਆ ਲੜਕੀ ਦੇ ਪਿਤਾ ਨੇ
ਪ੍ਰਾਪਤ ਸੂਚਨਾ ਮੁਤਾਬਕ ਪੁਲਸ ਕੋਲ ਦਰਜ ਕਰਵਾਏ ਕੇਸ ਮੁਤਾਬਕ ਪੀੜਤ ਬੱਚੀ ਦੇ ਪਿਤਾ ਨੇ ਦੱਸਿਆ ਕਿ 11 ਅਕਤੂਬਰ ਨੂੰ ਉਸ ਦੀ ਧੀ ਅਤੇ ਮਾਂ ਘਰ `ਚ ਮੌਜੂਦ ਸਨ । ਜਦੋਂ ਉਹ ਸ਼ਾਮ ਨੂੰ ਕੰਮ ਤੋਂ ਘਰ ਪਰਤਿਆ ਤਾਂ ਉਸ ਦੀ ਮਾਂ ਨੇ ਦੱਸਿਆ ਕਿ ਬੱਚੀ ਘਰ `ਚ ਨਹੀਂ ਹੈ। ਇਸ ਤੋਂ ਬਾਅਦ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ।
ਡਰੀ-ਸਹਿਮੀ ਪਰਤੀ ਲੜਕੀ ਨੇ ਸੁਣਾਈ ਸਾਰੀ ਹੱਢਬੀਤੀ
ਪੀੜਤ ਦੇ ਪਿਤਾ ਨੇ ਦੱਸਿਆ ਕਿ 12 ਅਕਤੂਬਰ ਨੂੰ ਬੱਚੀ ਬੇਹੱਦ ਡਰੀ-ਸਹਿਮੀ ਹਾਲਤ `ਚ ਘਰ ਪਰਤੀ । ਪੁੱਛਗਿੱਛ ਕਰਨ ‘ਤੇ ਉਸ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਉਸ ਨੂੰ ਬਹਿਲਾ-ਫੁਸਲਾ ਕੇ ਆਪਣੇ ਘਰ ਲੈ ਗਿਆ ਸੀ। ਉੱਥੇ ਉਸ ਨੇ ਬੱਚੀ ਨਾਲ ਜਬਰ-ਜਨਾਹ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ ।









