ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

0
39
appointed employees

ਚੰਡੀਗੜ੍ਹ, 14 ਅਕਤੂੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਿਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ ।

ਪਸ਼ੂ ਪਾਲਣ ਮੰਤਰੀ ਨੇ ਕਿੰਨੇ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ । ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ । ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ ।

ਕੀ ਆਖਿਆ ਕੈਬਨਿਟ ਮੰਤਰੀ ਪੰਜਾਬ ਨੇ

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ।

ਡੇਅਰੀ ਵਿਕਾਸ ਵਿਭਾਗ ਵਿਚ ਕਿੰਨੀਆਂ ਕੀਤੀਆਂ ਗਈਆਂ ਹਨ ਭਰਤੀਅ:

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਭਰਤੀਆਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

LEAVE A REPLY

Please enter your comment!
Please enter your name here