ਸੀ. ਬੀ. ਆਈ. ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

0
41
CBI

ਪੂਣੇ, 15 ਅਕਤੂਬਰ 2026 : ਸੀ. ਬੀ. ਆਈ. (C.B.I.) ਵਲੋਂ ਰੱਖਿਆ ਵਿਭਾਗ ਅਧੀਨ ਕੰਮ ਕਰਨ ਵਾਲੀ ਜਨਤਕ ਖੇਤਰ ਦੀ ਕੰਪਨੀ ਦੇ ਤਿੰਨ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਵਲੋਂ ਜੋ ਮਹਾਰਾਸ਼ਟਰ ਵਿੱਚ ਰੱਖਿਆ ਵਿਭਾਗ ਅਧੀਨ ਕੰਮ ਕਰਨ ਵਾਲੀ ਇੱਕ ਜਨਤਕ ਖੇਤਰ ਦੀ ਕੰਪਨੀ ਕੀਤੇ ਗਏ ਭ੍ਰਿਸ਼ਟਾਚਾਰ (Corruption) ਦੇ ਮਾਮਲੇ ਵਿਚ ਜੋ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਅਤੇ ਦੋ ਹੋਰ ਵਿਅਕਤੀ ਸ਼ਾਮਲ ਹਨ ।

ਛਾਪੇਮਾਰੀ ਦੌਰਾਨ ਕੀ ਕੀ ਕੀਤਾ ਗਿਆ ਜਬਤ

ਪ੍ਰਾਪਤ ਸੂਚਨਾ ਮੁਤਾਬਕ ਜਿਸ ਜਨਤਕ ਖੇਤਰ ਦੀ ਕੰਪਨੀ ਦੇ ਡਾਇਰੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਸੀ. ਬੀ. ਆਈ. ਵਲੋਂ 1. 73 ਕਰੋੜ ਰੁਪਏ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ (Raid) ਦੌਰਾਨ 50 ਲੱਖ ਰੁਪਏ ਤੇ ਅਹਿਮ ਕਾਗਜ਼ਾਤ ਵੀ ਜਬਤ ਕੀਤੇ ਗਏ ਹਨ । ਦੱਸਣਯੋਗ ਹੈ ਕਿ ਜਿਸ ਕੰਪਨੀ ਨਾਲ ਜੁੜਿਆ ਇਹ ਭ੍ਰਿਸ਼ਟਾਚਾਰ ਵਾਲਾ ਮਾਮਲਾ ਹੈ ਉਹ ਮਿਊਨਿਸ਼ਨਜ ਇੰਡੀਆ ਲਿਮਟਿਡ ਹੈ ।

LEAVE A REPLY

Please enter your comment!
Please enter your name here