ਸਿਰਸਾ , 15 ਅਕਤੂਬਰ 2026 : ਹਰਿਆਣਾ (Haryana) ਦੇ ਜਿਲਾ ਸਿਰਸਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ (Murder) ਕਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਸਰਸਾ (Sirsa) ਦੇ ਦਸ਼ਮੇਸ਼ ਨਗਰ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਤੇ ਬਾਅਦ ਵਿਚ ਖੁਦ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਹੈ ਵਿਚ ਮ੍ਰਿਤਕ ਮਹਿਲਾ ਦੀ ਪਛਾਣ ਸ਼ੀਲਾ ਤੇ ਪੁਰਸ਼ ਦੀ ਪਛਾਣ 45 ਸਾਲਾ ਚੰਦਰ ਪ੍ਰਕਾਸ਼ ਦੇ ਤੌਰ ‘ਤੇ ਹੋਈ ਹੈ ।
ਕੀ ਕਾਰਨ ਸਾਹਮਣੇ ਆਇਆ ਘਟਨਾਕ੍ਰਮ ਦਾ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਥਾਣਾ ਸਦਰ (Sadar Police Station) ਦੀ ਪੁਲਸ ਪਾਰਟੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼਼ਾ ਲੈ ਕੇ ਜਾਂਚ ਸ਼ੁਰੂ ਕੀਤੀ । ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਅਨੁਸਾਰ ਪਤੀ-ਪਤਨੀ ਵਿੱਚ ਅਕਸਰ ਘਰੇਲੂ ਝਗੜਾ ਰਹਿੰਦਾ ਸੀ ਤੇ ਇਸੇ ਘਰੇਲੂ ਵਿਵਾਦ ਨੂੰ ਹੀ ਇਸ ਵਾਰਦਾਤ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ । ਫਿ਼ਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ । ਪੋਸਟਮਾਰਟਮ ਦੀ ਰਿਪੋਰਟ ਅਤੇ ਹੋਰ ਤੱਥਾਂ ਦੇ ਆਧਾਰ ‘ਤੇ ਘਟਨਾ ਨਾਲ ਜੁੜੇ ਵੱਖ-ਵੱਖ ਪੱਖਾਂ ਦੀ ਪੜਤਾਲ ਕੀਤੀ ਜਾਵੇਗੀ । ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਵਿੱਚ ਹੜਕੰਪ ਮੱਚ ਗਿਆ ।
ਕੀ ਜਾਣਕਾਰੀ ਦਿੱਤੀ ਜਾਂਚ ਅਧਿਕਾਰੀ ਨੇ
ਸਿਰਸਾ ਦੇ ਕਤਲ ਅਤੇ ਖੁਦਕੁਸ਼ੀ ਮਾਮਲੇ ਦੇ ਜਾਂਚ ਅਧਿਕਾਰੀ ਲੇਖਰਾਜ ਨੇ ਦੱਸਿਆ ਕਿ ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਸ਼ੀਲਾ ਦੀ ਲਾਸ਼ ਘਰ ਦੀ ਰਸੋਈ ਵਿੱਚ ਪਈ ਮਿਲੀ, ਜਦੋਂ ਕਿ ਚੰਦਰ ਪ੍ਰਕਾਸ਼ ਕਮਰੇ ਵਿੱਚ ਫਾਹੇ ਨਾਲ ਲਟਕਦਾ ਮਿਲਿਆ । ਪੁਲਸ ਨੇ ਲੋੜੀਂਦੀ ਕਾਰਵਾਈ ਕਰਦਿਆਂ ਦੋਵਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ । ਪੰਚਨਾਮੇ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਸਰਸਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ । ਪੁਲਸ ਨੇ ਮ੍ਰਿਤਕ ਜੋੜੇ ਦੇ ਪੁੱਤਰ ਗੌਰਵ ਦੇ ਬਿਆਨ ਵੀ ਦਰਜ ਕਰ ਲਏ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।









