ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਭਤੀਜੇ ਸਮਿਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀਡੀਆ ਸਲਾਹਕਾਰ ਬਣਨ ਦੀਆਂ ਖ਼ਬਰਾਂ ਨੂੰ ਅਫਵਾਹ ਕਰਾਰ ਦਿੰਦਿਆਂ ਕਿਹਾ ਹੈ ਕਿ ਮੈਨੂੰ ਅਹੁਦੇ ਦਾ ਕੋਈ ਲਾਲਚ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਮੈਂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਅੰਤਰਰਾਸ਼ਟਰੀ ਖਿਡਾਰੀ ਵਜੋਂ ਪੰਜਾਬ ਅਤੇ ਭਾਰਤ ਦੇ ਲੋਕਾਂ ਦੀ ਸੇਵਾ ਕੀਤੀ ਹੈ। ਕਈ ਸਾਲਾਂ ਤੋਂ ਇੱਕ ਕਾਰਕੁਨ ਵਜੋਂ ਮੈਂ ਸਰਕਾਰੀ ਅਦਾਰਿਆਂ ਵਿੱਚ ਕੰਮ ਕੀਤਾ ਹੈ।
— Smit Singh (@smitsinghindia) September 24, 2021
ਉਨ੍ਹਾਂ ਨੇ ਕਿਹਾ ਕਿ ਮੈਂ ਨਾ ਤਾਂ ਕਿਸੇ ਅਹੁਦੇ ਨੂੰ ਸਵੀਕਾਰ ਕਰ ਰਿਹਾ ਹਾਂ ਅਤੇ ਨਾ ਹੀ ਰੱਦ ਕਰ ਰਿਹਾ ਹਾਂ। ਮੈਂ ਨਾ ਤਾਂ ਪੁੱਛ ਰਿਹਾ ਹਾਂ ਅਤੇ ਨਾ ਹੀ ਮੈਨੂੰ ਕੋਈ ਪੇਸ਼ਕਸ਼ ਕੀਤੀ ਗਈ ਹੈ। ਮੈਂ ਆਪਣੀ ਖੋਜ ਪ੍ਰਤਿਭਾ, ਵਿਚਾਰ ਅਤੇ ਯੋਗਤਾ ਦੇ ਨਾਲ ਜੋ ਵੀ ਕਰ ਸਕਦਾ ਹਾਂ ਉਹ ਕਰਨਾ ਜਾਰੀ ਰੱਖਾਂਗਾ। ਮੈਨੂੰ ਰਾਜਨੀਤਕ ਭੂਮਿਕਾ ਜਾਂ ਅਹੁਦੇ ਦਾ ਕੋਈ ਲਾਲਚ ਨਹੀਂ ਹੈ।