ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਨੇ ਕੀਤੀ ਪਰਵਿੰਦਰ ਝੋਟੇ ਦੇ ਪਿਤਾ ਨਾਲ ਮੁਲਾਕਾਤ

0
42
Harjinder Dhaami

ਅੰਮ੍ਰਿਤਸਰ, 17 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਮੌਤ ਦੇ ਘਾਟ ਉਤਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਨਾਲ ਐਸ. ਜੀ. ਪੀ. ਸੀ. ਪ੍ਰਧਾਨ (S. G. P. C. President) ਹਰਜਿੰਦਰ ਧਾਮੀ ਨਾਲ ਮੁਲਾਕਾਤ ਕੀਤੀ ਹੈ ।

ਕੀ ਆਖਿਆ ਐਡਵੋਕੇੇਟ ਧਾਮੀ ਨੇ

ਮਿਲੀ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਆਖਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ ।

ਕੌਣ ਕੌਣ ਮੌਜੂਦ ਸਨ ਹਰਜਿੰਦਰ ਧਾਮੀ ਨਾਲ

ਪ੍ਰਾਪਤ ਸੂਚਨਾ ਮੁਤਾਬਕ ਪਰਵਿੰਦਰ ਸਿੰਘ ਝੋਟੇ (Parvinder Singh Jhote) ਦੇ ਪਿਤਾ ਨਾਲ ਮੁਲਾਕਾਤ ਕਰਨ ਪਹੁੰਚੇ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ ਮੌਜੂਦ ਸਨ ।

ਕੀ ਭਰੋਸਾ ਦੁਆਇਆ ਗਿਆ ਐਸ. ਜੀ. ਪੀ. ਸੀ. ਪ੍ਰਧਾਨ ਵਲੋਂ

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ ।

LEAVE A REPLY

Please enter your comment!
Please enter your name here