ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਨੂੰ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ

0
41
Harpal Cheema

ਚੰਡੀਗੜ੍ਹ, 19 ਅਕਤੂਬਰ 2026 : ਵਿੱਤ ਮੰਤਰੀ ਪੰਜਾਬ (Finance Minister of Punjab) ਹਰਪਾਲ ਚੀਮਾ ਨੇ ਆਖਿਆ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਨੂੰ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਹਨ।

ਹੋਰ ਕੀ ਕੀ ਆਖਿਆ ਵਿੱਤ ਮੰਤਰੀ ਚੀਮਾ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਜਿਥੇ ਇਕ ਪਾਸੇ ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ, ਉਥੇ ਦੂਸਰੇ ਪਾਸੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸਿ਼ਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ ।

ਪਿੰਡ ਰੱਖਿਆ ਕਮੇਟੀਆਂ ਨਿਭਾ ਰਹੀਆਂ ਹਨ ਅਹਿਮ ਭੂਮਿਕਾ

ਪੰਜਾਬ ਦੇ ਵਿੱਤ ਮੰੰਤਰੀ ਚੀਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਿੰਡ ਰੱਖਿਆ ਕਮੇਟੀਆਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਇਨ੍ਹਾਂ ਕਮੇਟੀਆਂ ਦੇ ਸਹਿਯੋਗ ਨਾਲ ਹੁਣ ਤੱਕ ਲਗਭਗ 5700 ਐੱਫ. ਆਈ. ਆਰਜ਼ ਦਰਜ ਕੀਤੀਆਂ ਜਾ ਚੁੱਕੀਆਂ ਹਨ । ਪਿੰਡਾਂ ਦੇ ਲੋਕ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾ ਰਹੇ ਹਨ, ਜਿਸ ਨਾਲ ਪੁਲਿਸ ਨੂੰ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ ।

ਸੇਫ ਪੰਜਾਬ ਪੋਰਟਲ ਰਾਹੀਂ ਵੀ ਮਿਲ ਰਹੀਆਂ ਹਨ ਸਿ਼ਕਾਇਤ

ਵਿੱਤ ਮੰਤਰੀ ਨੇ ਦੱਸਿਆ ਕਿ ‘ਸੇਫ਼ ਪੰਜਾਬ ਪੋਰਟਲ’ ਰਾਹੀਂ ਵੀ ਲੋਕ ਨਸਿ਼ਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਜਾਣਕਾਰੀਆਂ ਦੇ ਰਹੇ ਹਨ । ਉਨ੍ਹਾਂ ਅਨੁਸਾਰ ਇਸ ਪੋਰਟਲ ’ਤੇ ਮਿਲੀਆਂ ਸੂਚਨਾਵਾਂ ਦੇ ਆਧਾਰ ’ਤੇ ਲਗਭਗ 21,200 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ।

LEAVE A REPLY

Please enter your comment!
Please enter your name here