ਨਸਿ਼ਆਂ ਦੇ ਹੋਟਸਪੌਟਸ ਦੀ ਪਛਾਣ ਕਰਕੇ ਕੀਤੀ ਜਾਵੇਗੀ ਅਧਿਕਾਰੀਆਂ ਦੀ ਤਾਇਨਾਤੀ

0
62
Gourav Yaadav

ਜਲੰਧਰ, 21 ਅਕਤੂਬਰ 2026 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (Director General) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਨਸਿ਼ਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ ।

ਹੋਰ ਕੀ ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪੀ. ਏ. ਪੀ. ਪਹੁੰਚੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (Gaurav Yadav) ਨੇ ਨਸਿ਼ਆਂ ਸਬੰਧੀ ਅੰਕੜੇ ਪੇਸ਼ ਕਰਦਿਆਂ ਸਰਕਾਰ ਦੇ ਨਵੇਂ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਹਰ ਸ਼ਹਿਰ ਅਤੇ ਪਿੰਡ ਵਿੱਚ ਨਸਿ਼ਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਉੱਥੇ ਪੁਲਸ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਤਾਇਨਾਤ ਕੀਤੇ ਜਾਣਗੇ । ਉੁਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ 60 ਦਿਨਾਂ ਦਾ ਵਿਸ਼ੇਸ਼ ਅਭਿਆਨ ਤਿਆਰ ਕੀਤਾ ਹੈ ।

ਕੀ ਫ਼ੈਸਲਾ ਲਿਆ ਗਿਆ ਹੈ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿਚ

ਪ੍ਰਾਪਤ ਸੂਚਨਾ ਮੁਤਾਬਕ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਇਸ ਮੁਹਿੰਮ ਵਿੱਚ ਪੁਲਸ ਦੇ ਨਾਲ ਸਿਹਤ, ਸਿੱਖਿਆ ਅਤੇ ਖੇਡ ਵਿਭਾਗਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਭ ਤੋਂ ਪਹਿਲਾਂ ਨਸਿ਼ਆਂ ਦੇ ਹੌਟਸਪੌਟ ਇਲਾਕਿਆਂ ਦੀ ਪਛਾਣ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ ਹਰੇਕ ਹੌਟਸਪੌਟ ’ਤੇ ਇੱਕ ਪੁਲਸ ਅਧਿਕਾਰੀ ਅਤੇ ਇੱਕ ਸਿਵਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇਗੀ ।

ਯੋਜਨਾ ਸਿਰਫ਼ ਗ੍ਰਿਫ਼ਤਾਰੀਆਂ ਤੱਕ ਹੀ ਨਹੀਂ ਰਹੇਗੀ ਸੀਮਤ : ਗੌਰਵ ਯਾਦਵ

ਡੀ. ਜੀ. ਪੀ. ਗੌੌਰਵ ਯਾਦਵ ਨੇ ਆਖਿਆ ਕਿ ਸਰਕਾਰ ਦੀ ਯੋਜਨਾ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਰਹੇਗੀ ਸਗੋਂ ਪ੍ਰਭਾਵਿਤ ਇਲਾਕਿਆਂ ਵਿੱਚ ਖੇਡ ਮੈਦਾਨ ਬਣਾਉਣ, ਸਟਰੀਟ ਲਾਈਟਾਂ ਲਗਾਉਣ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮੁੜ ਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਸੇਵਾਵਾਂ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਕੀਤੇ ਜਾਣਗੇ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਐਕਟ ਤਹਿਤ 95 ਹਜ਼ਾਰ ਤੋਂ ਵੱਧ ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 1 ਲੱਖ 27 ਹਜ਼ਾਰ ਤੋਂ ਵੱਧ ਮੁਲਜ਼ਮਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ।

LEAVE A REPLY

Please enter your comment!
Please enter your name here