ਪੰਜਾਬ ਮਹਿਲਾ ਕਮਿਸ਼ਨ ਨੇ ਮਲੂਕਾ ਖਿਲਾਫ਼ ਲਿਆ ਸੂ-ਮੋਟੋ ਨੋੋਟਿਸ

0
42
Sikandar Maluka

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵਲੋਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka) ਖਿਲਾਫ਼ ਸੂ-ਮੋਟੋ ਨੋਟਿਸ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਹੈ ਕਮਿਸ਼ਨ ਵਲੋਂ ਨੋਟਿਸ ਲੈਣ ਦਾ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਜੋ ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਆਗੂ ਸਿਕੰਦਰ ਸਿੰਘ ਮਲੂਕਾ ਵਿਰੁੱਧ ਸੂ-ਮੋਟੋ ਨੋਟਿਸ (Suo-motu notice) ਲਿਆ ਗਿਆ ਹੈ ਦਾ ਮੁੱਖ ਕਾਰਨ ਉਨ੍ਹਾਂ ਵਲੋਂ ਜਾਰੀ ਇਕ ਵਾਇਰਲ ਵੀਡੀਓ ਵਿਚ ਔਰਤਾਂ ਪ੍ਰਤੀ ਕਥਿਤ ਤੌਰ ਤੇ ਇਤਰਾਜਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣਾ ਹੈ ।

ਕਮਿਸ਼ਨ ਵਲੋਂ ਡੀ. ਜੀ. ਪੀ. ਅਤੇ ਬੀ. ਆਈ. ਡਾਇਰੈਕਟਰ ਨੂੰ ਵੀ ਕੀਤਾ ਗਿਆ ਹੈ ਨੋਟਿਸ ਜਾਰੀ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਿਰਫ਼ ਮਲੂਕਾ ਹੀ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ ਬਲਕਿ ਉਸ ਵਲੋਂ ਇਹ ਨੋਟਿਸ ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤੇ ਹਨ । ਜਿਕਰਯੋਗ ਹੈ ਕਿ ਕਮਿਸ਼ਨ ਵੱਲੋਂ ਉਕਤ ਕਾਰਵਾਈ ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ-2001 ਦੀ ਧਾਰਾ 12 ਤਹਿਤ ਕੀਤੀ ਗਈ ਹੈ, ਉੁਥੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਅਕਤੂਬਰ 2026 ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ ।

ਕੀ ਮਤਲਬ ਹੈ ਸੂ-ਮੋਟੋ ਨੋਟਿਸ ਦਾ

ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸੂਓ ਮੋਟੋ ਨੋਟਿਸ ਦਾ ਮਤਲਬ ਹੈ ਕਿ ਕਿਸੇ ਵਿਅਕਤੀ ਵੱਲੋਂ ਰਸਮੀ ਸ਼ਿਕਾਇਤ ਕੀਤੇ ਜਾਣ ਦੀ ਉਡੀਕ ਕਰਨ ਦੀ ਬਜਾਏ, ਸਬੰਧਤ ਸੰਸਥਾ ਮੀਡੀਆ ਰਿਪੋਰਟਾਂ ਜਨਤਕ ਤੌਰ `ਤੇ ਸਾਹਮਣੇ ਆਏ ਤੱਥਾਂ ਜਾਂ ਹੋਰ ਜਾਣਕਾਰੀ ਦੇ ਆਧਾਰ `ਤੇ ਖ਼ੁਦ ਕਾਰਵਾਈ ਸ਼ੁਰੂ ਕਰਦੀ ਹੈ ।

LEAVE A REPLY

Please enter your comment!
Please enter your name here