ਸਮੂਹਿਕ ਜਬਰ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਹੋਈ 20-20 ਸਾਲ ਦੀ ਕੈਦ

0
39
Chandigarh Court

ਮੋਹਾਲੀ, 22 ਅਕਤੂਬਰ 2026 : ਪੰਜਾਬ ਦੇ ਜਿਲਾ ਮੋਹਾਲੀ ਦੀ ਇਕ ਅਦਾਲਤ (Mohali Court) ਵਲੋਂ ਸਮੂਹਿਕ ਜਬਰ ਜਨਾਹ ਦੇੇ ਇਕ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ 20-20 ਸਾਲ ਦੀ ਕੈਦ ਦੀ ਸਜਾ (Sentence of imprisonment) ਸੁਣਾਈ ਹੈ ।

ਕੌਣ ਕੌਣ ਹਨ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦੇ ਗਾਣੇ ਦੀ ਸ਼ੂਟਿੰਗ ਵਿੱਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਲੈ ਜਾ ਕੇ ਸਮੂਹਿਕ ਜਬਰ-ਜਨਾਹ (Gang rape) ਕਰਨ ਦੇ ਮਾਮਲੇ ’ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਜੋ ਤਿੰਨਾਂ ਦੋਸ਼ੀਆਂ ਨੂੰ 20-20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਜੈਲੀ, ਦੀਪਕ ਕੁਮਾਰ ਅਤੇ ਗੁਰਵਿੰਦਰ ਸਿੰਘ ਉਰਫ਼ ਮੰਨਾ ਸ਼ਾਮਲ ਹਨ । ਦੱਸਣਯੋਗ ਹੈ ਕਿ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਉਕਤ ਤਿੰਨਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ ।

ਸਜ਼ਾ ਦੇ ਸੁਣਾਏ ਫੈਸਲੇ ਦੌਰਾਨ ਕੀ ਹੁਕਮ ਦਿੱਤਾ ਗਿਆ ਹੈ ਅਦਾਲਤ ਵਲੋਂ

ਮੋਹਾਲੀ ਵਿਖੇ ਅਦਾਲਤ ਵਲੋਂ ਉਪਰੋਕਤ ਦੋਸ਼ੀਆਂ ਨੂੰ ਸੁਣਾਈ ਗਈ ਸਜ਼ਾ ਦੌਰਾਨ ਹੁਕਮ ਦਿੱਤਾ ਹੈ ਕਿ ਧਾਰਾ 376-ਡੀ ਤਹਿਤ 20 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ, ਧਾਰਾ 394 ਤਹਿਤ 7 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 366 ਤੇ 120-ਬੀ ਤਹਿਤ 5 ਸਾਲ ਦੀ ਕੈਦ ਅਤੇ 8 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ । ਜੁਰਮਾਨਾ ਅਦਾ ਨਾ ਕਰਨ `ਤੇ ਤਿੰਨ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ ਤੇ ਸਾਰੀਆਂ ਸਜ਼ਾਵਾਂ ਇੱਕੋ ਸਮੇਂ ਚੱਲਣਗੀਆਂ ।

LEAVE A REPLY

Please enter your comment!
Please enter your name here