ਅੰਮ੍ਰਿਤਸਰ, 22 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਕਾਊਂਟਰ ਇੰਟੈਲੀਜੈਂਸ (Counter-intelligence) ਵਲੋਂ ਚਾਰ ਵਿਅਕਤੀਆਂ ਨੂੰ ਹੈੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿੰਨੀ ਮਾਤਰਾ ਵਿਚ ਪਕੜੀ ਗਈ ਹੈ ਹੈਰੋਇਨ
ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋ ਜੋ ਨਸ਼ੀਲੇ ਪਦਾਰਥਾਂ (Intoxicating substances) ਦੀ ਤਸਕਰੀ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ 10 ਕਿਲੋ ਹੈਰੋਇਨ ਪਕੜੀ ਗਈ ਹੈ । ਦੱਸਣਯੋਗ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ ।
ਚਾਰੋਂ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ. ਆਈ.ਆਰ. ਦਰਜ (F.I.R. registered) ਕੀਤੀ ਗਈ ਹੈ । ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸੰਗਠਿਤ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਕੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ ।









