ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਭ ਲਈ ਪ੍ਰੇਰਣਾ ਸਰੋਤ : ਸੌਂਧ

0
71
Tarunpreet Saundh

ਚੰਡੀਗੜ੍ਹ, 27 ਅਕਤੂਬਰ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਤਰੁਨਪ੍ਰੀਤ ਸਿੰਘ ਸੌਂਦ ਨੇ ਆਖਿਆ ਹੈ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਭ ਲਈ ਪ੍ਰੇਰਣਾ ਸਰੋਤ ਹਨ ।

ਕੈਬਨਿਟ ਮੰਤਰੀ ਸੌਂਦ ਨੇ ਕੀਤੀ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ

ਭਗਵਾਨ ਵਾਲਮੀਕਿ (Lord Valmiki) ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਧਾਰਮਿਕ ਸਮਾਗਮ ਤਹਿਤ ਸ਼੍ਰੀ ਗੁਰੂ ਰਵਿਦਾਸ ਮੁਹੱਲਾ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਬਸਤੀ ਜੋਧੇਵਾਲ ਲੁਧਿਆਣਾ ਸਥਿਤ ਸ਼੍ਰੀ ਗੁਰੂ ਰਵਿਦਾਸ ਚੌਕ ‘ਚ ਸ਼ੋਭਾ ਯਾਤਰਾ ਸਜਾਈ ਗਈ । ਇਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਸਿ਼ਰਕਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ ।  ਸਮਾਗਮ ‘ਚ ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਵੀ ਸਾਥੀਆਂ ਸਮੇਤ ਸ਼ਾਮਲ ਹੋਏ ।

ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਾਨਵ ਸਮਾਜ ਲਈ ਹਨ ਪ੍ਰੇਰਣਾ ਸਰੋਤ

ਸੌਂਦ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੇ ਮਾਨਵ ਸਮਾਜ ਲਈ ਪ੍ਰੇਰਣਾ ਸਰੋਤ ਹਨ । ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਜ਼ਰੀਏ ਸਮਾਜ ਨੂੰ ਸਦਾਚਾਰ, ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਪ੍ਰਾਸੰਗਿਕ ਹੈ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਆਯੋਜਨ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ ।

LEAVE A REPLY

Please enter your comment!
Please enter your name here